ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ

ਸਿੱਖਿਆ \ ਤਕਨਾਲੋਜੀ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :
ਸੂਬੇ ‘ਚ ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹਿੰਦਾ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਰਹਿੰਦਾ ਹੈ।
1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਰਹਿੰਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।