ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ‘ਚ 7 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 4 ਸਰਕਲਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਵੀ ਬਣਾਏ ਗਏ ਹਨ। ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ।
ਇਸ ਦੇ ਨਾਲ ਹੀ ਕਮੇਟੀ ਵੱਲੋਂ ਸੂਬਾ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੋਕ ਸ਼ਰਮਾ ਤੇ ਰਵਿੰਦਰ ਡਾਲਵੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।ਜਿਕਰਯੋਗ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੀ ਉਮੀਦਵਾਰ ਹੈ।
Published on: ਅਕਤੂਬਰ 29, 2024 1:25 ਬਾਃ ਦੁਃ