ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ‘ਚ ਸਵੇਰੇ-ਸ਼ਾਮ ਠੰਡ ਵਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਕਾਰਨ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ ਵਧ ਰਿਹਾ ਹੈ। ਚੰਡੀਗੜ੍ਹ ਵਿੱਚ AQI ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ। ਚੰਡੀਗੜ੍ਹ ਦਾ AQI ਮੰਗਲਵਾਰ ਸਵੇਰੇ 5 ਵਜੇ 228 ਦਰਜ ਕੀਤਾ ਗਿਆ। ਸ਼ਹਿਰ ਹੁਣ ਔਰੇਂਜ ਜ਼ੋਨ ਵਿੱਚ ਆ ਗਿਆ ਹੈ। ਦੀਵਾਲੀ ‘ਤੇ ਹਾਲਾਤ ਹੋਰ ਵਿਗੜਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।