ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਏ

ਪੰਜਾਬ

ਅੰਮ੍ਰਿਤਸਰ, 29 ਅਕਤੂਬਰ, ਦੇਸ਼ ਕਲਿਕ ਬਿਊਰੋ :
ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦੇ ਬਾਅਦ ਪਹਿਲੀ ਵਾਰ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਤਿਗੁਰੂ ਮੈਂ ਤੁਹਾਡੇ ਦਰਬਾਰ ਵਿੱਚ ਹਾਜ਼ਰ ਹਾਂ।ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੇਰੇ ‘ਤੇ ਲਗਾਏ ਗਏ ਦੋਸ਼ ਝੂਠੇ ਹਨ। ਜੇਕਰ ਗਿਆਨੀ ਹਰਪ੍ਰੀਤ ਸਿੰਘ ਕੋਲ ਕੋਈ ਸਬੂਤ ਹੈ ਤਾਂ ਉਹ ਗੁਰੂ ਪੰਥ ਦੀ ਕਚਹਿਰੀ ਵਿੱਚ ਪੇਸ਼ ਕਰਨ। ਗਿਆਨੀ ਹਰਪ੍ਰੀਤ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ।
ਜਿਕਰਯੋਗ ਹੈ ਕਿ ਇਸ ਮਹੀਨੇ 15 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਜਿੱਥੋਂ ਉਨ੍ਹਾਂ ਨੂੰ ਅਕਾਲੀ ਦਲ ਛੱਡਣ ਦੇ ਆਦੇਸ਼ ਦਿੱਤੇ ਗਏ ਸਨ। ਕੁਝ ਸਮੇਂ ਬਾਅਦ ਉਨ੍ਹਾਂ ਵੱਲੋਂ ਭੇਜਿਆ ਗਿਆ ਅਸਤੀਫਾ ਅਕਾਲੀ ਦਲ ਨੇ ਪ੍ਰਵਾਨ ਕਰ ਲਿਆ। ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।