ਡੇਰਾ ਬਾਬਾ ਨਾਨਕ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਨੇੜੇ ਆ ਰਹੀ ਹੈ ਤਿਉਂ ਤਿਉਂ ਹੀ ਆਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਇਲਾਕੇ ਦੇ ਸੂਝਵਾਨ ਵੋਟਰ ਅਲਵਿਦਾ ਕਹਿ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਧੜਾ ਧੜ ਸ਼ਾਮਿਲ ਹੋ ਰਹੇ ਹਨ। ਪਿੰਡ ਦਿਉਲ ਤੋਂ ਸਰਪੰਚਣੀ ਬਿਕਰਮਜੀਤ ਕੌਰ ਅਤੇ ਡਾਕਟਰ ਬਲਵੰਤ ਸਿੰਘ ਦੀ ਅਗਵਾਈ ਹੇਠ ਸਾਬਕਾ ਅਕਾਲੀ ਸਰਪੰਚ ਬੀਬੀ ਸਿਮਰਜੀਤ ਕੌਰ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਹਾਜ਼ਰੀ ਵਿੱਚ ਆਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਪਿੰਡ ਹਕੀਮ ਬੇਗ ਵਿੱਚ ਆਕਾਲੀ ਦਲ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜੱਦ ਕੱਟੜ ਆਕਾਲੀ ਸਮਰਥਕ ਦਲਜੀਤ ਸਿੰਘ ਪੁੱਤਰ ਸਾਬਕਾ ਸਰਪੰਚ ਬਾਵਾ ਸਿੰਘ ਨੇ ਅਕਾਲੀ ਦਲ ਦਾ ਦਾਮਨ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਦਲਜੀਤ ਸਿੰਘ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਿੱਘਾ ਸਵਾਗਤ ਕੀਤਾ ਤੇ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਪੂਰਜੋਰ ਭਰੋਸਾ ਦਿੱਤਾ
ਹਲਕੇ ਦੇ ਪਿੰਡ ਬਰੀਲਾ ਵਿਖੇ ਕਾਂਗਰਸ ਪਾਰਟੀ ਦੇ ਪਰਿਵਾਰ ਵਿੱਚ ਉਸ ਸਮੇਂ ਭਾਰੀ ਵਾਧਾ ਹੋਇਆ ਜੱਦ ਪਿੰਡ ਬਰੀਲਾ ਕਲਾਂ ਤੋਂ ਕੁਲਦੀਪ ਸਿੰਘ,ਬਬਲੂ ਮਸੀਹ, ਅਮਰਜੀਤ ਸਿੰਘ, ਦਲਬੀਰ ਸਿੰਘ ਅਤੇ ਪ੍ਰਗਟ ਸਿੰਘ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਸਭ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਤੇ ਹਰ ਦੁੱਖ ਸੁੱਖ ਦੀ ਘੜੀ ਵਿੱਚ ਉਹਨਾਂ ਸਭ ਨਾਲ ਖੜਨ ਦਾ ਭਰੋਸਾ ਦਿੱਤਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ