ਬਠਿੰਡਾ: 29 ਅਕਤੂਬਰ, ਦੇਸ਼ ਕਲਿੱਕ ਬਿਓਰੋ
ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ,ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਜ਼ਿਲਾ ਸ੍ਰੀ ਅਮ੍ਰਿਤਸਰ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋੰ ਜ਼ਬਰ ਦੇ ਜ਼ੋਰ ਨਾਲ਼ ‘ਗੁਰੂ ਨਾਨਕ ਦੇਵ ਮੈਡੀਕਲ ਕਾਲਜ’ ਵਿੱਚ ਮਰਜ਼ ਕਰਨ ਅਤੇ ਪਿਛਲੀਆਂ ਸੇਵਾਵਾਂ ਖ਼ਤਮ ਕਰਨ ਦੇ ਹੱਲੇ ਦੀ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਪੀ.ਡਬਲਯੂ.ਡੀ.ਇਲੈੱਕਟਰੀਕਲ ਆਊਟਸੋਰਸ਼ ਮੁਲਾਜ਼ਮ ਯੂਨੀ: (ਪੰਜਾਬ) ਵੱਲੋੰ ਠੇਕਾ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਵਿੱਢੇ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕਰਦਾ ਹੈ ਅਤੇ ‘ਮੋਰਚਾ’ ਮੰਗ ਕਰਦਾ ਹੈ ਕਿ ਵਿਭਾਗ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਉਕਤ ਠੇਕਾ ਮੁਲਾਜ਼ਮਾਂ ਤੇ ਕੀਤੇ ਜਾ ਰਹੇ ਹੱਲੇ ਨੂੰ ਤੁਰੰਤ ਪ੍ਰਭਾਵ ਨਾਲ਼ ਵਾਪਿਸ ਲਵੇ ਅਤੇ ਉਕਤ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਦੀ ਬਿਜਾਏ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕਰੇ ਨਹੀਂ ਤੇ ‘ਮੋਰਚੇ’ ਦੇ ਬੈਨਰ ਹੇਠ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰਨ ਲਈ ਮਜ਼ਬੂਰ ਹੋਣਗੇ!