ਮਾਮੂਲੀ ਤਕਰਾਰ ਦੇ ਚਲਦਿਆਂ ਨਵੇਂ ਚੁਣੇ ਪੰਚਾਇਤ ਮੈਂਬਰ ਦਾ ਕਤਲ

ਪੰਜਾਬ

ਬਠਿੰਡਾ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਸੇਮਾ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਇਆ ਆਪਸੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਪਿੰਡ ਵਿੱਚ ਚਲਦੇ ਝਗੜੇ ਕਾਰਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹੁਣੇ ਹੋਈਆਂ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਚੁਣੇ ਗਏ ਮੈਂਬਰ ਜਗਤਾਰ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜਗਤਾਰ ਸਿੰਘ ਦੇ ਪਰਿਵਾਰ ਦਾ ਪਿੰਡ ਦੇ ਕੁਝ ਲੋਕਾਂ ਨਾਲ ਕੋਈ ਝਗੜਾ ਸੀ। ਮੁਲਜ਼ਮਾਂ ਨੇ ਪੰਚ ਜਗਤਾਰ ਸਿੰਘ ਦੇ ਸਿਰ ਵਿੱਚ ਮੋਟਰਸਾਈਕਲ ਦੀ ਚੈਨ ਵਾਲੀ ਗਰਾਰੀ ਵਾਲਾ ਤੇਜ਼ ਹਥਿਆਰ ਸਿਰ ਵਿੱਚ ਮਾਰ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਰਿਵਾਰ ਵਾਲਿਆਂ ਨੇ ਜਗਤਾਰ ਸਿੰਘ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦੋਂ ਕਿ ਇਕ ਗ੍ਰਿਫਤ ਵਿਚੋਂ ਬਾਹਰ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।