ਚੰਡੀਗੜ੍ਹ ‘ਚ ਪ੍ਰਦਰਸ਼ਨ ਦੌਰਾਨ APP ਆਗੂਆਂ ਤੇ ਮੰਤਰੀਆਂ ‘ਤੇ ਜਲ ਤੋਪਾਂ ਦੀ ਵਰਤੋਂ

Punjab

ਕਈ ਹਿਰਾਸਤ ‘ਚ ਲਏ, ਹਰਜੋਤ ਸਿੰਘ ਬੈਂਸ ਜ਼ਖਮੀ
ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਤੇ ਸਮਰਥਕ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਸੜਕਾਂ ’ਤੇ ਉਤਰ ਆਏ।ਇਸ ਦੌਰਾਨ ਉਨ੍ਹਾਂ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫਤਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਸੀ। ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਇਸ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ। ਪੁਲਿਸ ਨੇ ‘ਆਪ’ ਆਗੂਆਂ ਤੇ ਮੰਤਰੀਆਂ ‘ਤੇ ਜਲ ਤੋਪਾਂ ਦੀ ਵਰਤੋਂ ਕੀਤੀ।
ਪੁਲੀਸ ਸੱਤ ਮੰਤਰੀਆਂ, ਕਈ ਵਿਧਾਇਕਾਂ ਤੇ ਵਰਕਰਾਂ ਨੂੰ ਤਿੰਨ ਬੱਸਾਂ ਵਿੱਚ ਥਾਣੇ ਲੈ ਗਈ। ਇਸ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਜ਼ਖਮੀ ਹੋ ਗਏ।
ਭਾਜਪਾ ਦੇ ਦਫ਼ਤਰ ਤੋਂ ਮਹਿਜ਼ 150 ਮੀਟਰ ਦੀ ਦੂਰੀ ’ਤੇ ਸਥਿਤ ਬੱਤਰਾ ਸਿਨੇਮਾ ਨੇੜੇ ਸਵੇਰ ਤੋਂ ਹੀ ‘ਆਪ’ ਦੇ ਸਾਰੇ ਆਗੂ ਤੇ ਸਮਰਥਕ ਇਕੱਠੇ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਰੋਸ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਖਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।