ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਦੋ ਔਰਤਾਂ ਤੇ ਛੋਟੀ ਬੱਚੀ ਨੂੰ ਮਾਰੀ ਟੱਕਰ, ਤਿੰਨਾਂ ਦੀ ਮੌਤ

ਪੰਜਾਬ

ਗੁਰਦਾਸਪੁਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਗੁਰਦਾਸਪੁਰ ਦੇ ਬਹਿਰਾਮਪੁਰ ਰੋਡ ‘ਤੇ ਪਿੰਡ ਰਾਮਪੁਰ ਨੇੜੇ ਇੱਕ ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਬੇਕਾਬੂ ਹੋ ਕੇ ਦੋ ਔਰਤਾਂ ਅਤੇ ਇੱਕ ਛੋਟੀ ਬੱਚੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 8 ਸਾਲਾ ਬੱਚੀ ਆਰਵੀ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।
ਥਾਣਾ ਮੁਖੀ ਬਹਿਰਾਮਪੁਰ ਓਮਕਾਰ ਸਿੰਘ ਨੇ ਦੱਸਿਆ ਕਿ ਦੀਨਾਨਗਰ ਵੱਲੋਂ ਇੱਕ ਕਾਲੇ ਰੰਗ ਦੀ ਕ੍ਰੇਟਾ ਗੱਡੀ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਜਦੋਂ ਉਹ ਰਾਮਪੁਰ ਨੇੜੇ ਪਹੁੰਚੀ ਤਾਂ ਕਾਰ ਅਚਾਨਕ ਆਪਣਾ ਸੰਤੁਲਨ ਗੁਆ ਬੈਠੀ। ਇਸ ਦੌਰਾਨ ਦੀਨਾਨਗਰ ਦੀ ਇਕ ਔਰਤ ਆਪਣੀ ਪੋਤੀ ਨਾਲ ਪਿੰਡ ਦੇ ਬਾਹਰ ਮੁੱਖ ਸੜਕ ‘ਤੇ ਸਕੂਲ ਬੱਸ ਦੀ ਉਡੀਕ ਕਰ ਰਹੀ ਸੀ ਕਿ ਇਕ ਕਰੇਟਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਉਸੇ ਸਮੇਂ ਉਕਤ ਵਾਹਨ ਨੇ ਅੱਗੇ ਜਾ ਕੇ ਸਕੂਟਰ ਸਵਾਰ ਇੱਕ ਪ੍ਰਾਈਵੇਟ ਸਕੂਲ ਦੀ ਅਧਿਆਪਕਾ ਨੂੰ ਟੱਕਰ ਮਾਰ ਦਿੱਤੀ। ਇਸ ਦੇ ਨਾਲ ਹੀ ਕ੍ਰੇਟਾ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੀ ਦੁਕਾਨ ਨਾਲ ਜਾ ਟਕਰਾਈ। ਇਸ ਹਾਦਸੇ ‘ਚ ਦੋਵੇਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 8 ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਵਾਹਨ ਸਵਾਰ ਮੌਕੇ ਤੋਂ ਫਰਾਰ ਹੋ ਗਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।