ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁਕ ਗਈ। ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਈ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ। ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ 34.5 ਡਿਗਰੀ ਰਿਹਾ।
ਜਦਕਿ ਚੰਡੀਗੜ੍ਹ ਵਿੱਚ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਮੀਂਹ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਮੰਗਲਵਾਰ ਨੂੰ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਬੱਦਲ ਨਹੀਂ ਬਰਸੇ। ਹੁਣ ਅਗਲੇ ਇੱਕ ਹਫ਼ਤੇ ਤੱਕ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।
ਇਸ ਦੇ ਨਾਲ ਹੀ ਅੱਜ ਪੰਜਾਬ ਦੇ ਪ੍ਰਦੂਸ਼ਣ ਵਿੱਚ ਮਾਮੂਲੀ ਸੁਧਾਰ ਦੇਖਣ ਨੂੰ ਮਿਲਿਆ। ਜ਼ਿਆਦਾਤਰ ਸ਼ਹਿਰਾਂ ਦਾ ਹਵਾ ਪ੍ਰਦੂਸ਼ਣ 200 ਤੋਂ ਵੀ ਘੱਟ ਰਿਹਾ ਹੈ। ਪਰ ਚੰਡੀਗੜ੍ਹ ਵਿੱਚ ਹਾਲੇ ਵੀ ਹਾਲਾਤ ਖ਼ਰਾਬ ਹਨ। ਇੱਥੇ ਔਸਤ AQI 200 ਨੂੰ ਪਾਰ ਕਰਕੇ 206 ਤੱਕ ਪਹੁੰਚ ਗਿਆ ਹੈ।