ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਜੋ ਬਾਕੀ ਉਮੀਦਵਾਰ ਬਚਣਗੇ ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਸੂਬੇ ‘ਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਅਜਿਹੇ ‘ਚ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਸੀਟਾਂ ‘ਤੇ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਪਰ ਦਿਲਚਸਪ ਗੱਲ ਇਹ ਹੈ ਕਿ ਜਿਹੜੇ ਲੋਕ ਐਮ.ਪੀ. ਬਣੇ ਹਨ ਉਨ੍ਹਾਂ ਦੇ ਕਰੀਬੀ ਜਾਂ ਪਰਿਵਾਰਕ ਮੈਂਬਰ ਹੀ ਇਸ ਵਾਰ ਚੋਣ ਮੈਦਾਨ ਵਿੱਚ ਹਨ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ