ਜਾਬ ਪੁਲਸ ਨਾਲ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਢੇਰ ਦੂਜਾ ਫਰਾਰ
ਅੰਮ੍ਰਿਤਸਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਅੱਜ ਬੁੱਧਵਾਰ ਨੂੰ ਇਕ ਵਾਰ ਫਿਰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਮਾਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇੱਕ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੈਂਗਸਟਰ ਲੰਡਾ ਹਰੀਕੇ ਗੈਂਗ ਨਾਲ ਸਬੰਧਤ ਹਨ, ਜੋ ਵਿਦੇਸ਼ਾਂ ਵਿੱਚ ਬੈਠ ਕੇ ਭਾਰਤ ਵਿੱਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।
ਇਹ ਮੁਕਾਬਲਾ ਅੰਮ੍ਰਿਤਸਰ ਦੇ ਬਿਆਸ ਨੇੜੇ ਭਿੰਡਰ ਪਿੰਡ ਵਿੱਚ ਹੋਇਆ।ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੰਡਾ ਹਰੀਕੇ-ਸੱਤਾ ਨੌਸ਼ਹਿਰਾ ਗੈਂਗ ਨਾਲ ਸਬੰਧਤ ਇੱਕ ਗੈਂਗਸਟਰ ਨੂੰ ਐਨਕਾਊਂਟਰ ਵਿੱਚ ਮਾਰ ਦਿੱਤਾ ਹੈ, ਜਦਕਿ ਦੂਜਾ ਗੈਂਗਸਟਰ ਮੌਕੇ ਤੋਂ ਫਰਾਰ ਹੋ ਗਿਆ ਹੈ। ਮਾਰੇ ਗਏ ਗੈਂਗਸਟਰ ਦੀ ਪਛਾਣ ਗੁਰਸ਼ਰਨ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਹਰੀਕੇ ਵਜੋਂ ਹੋਈ ਹੈ।
ਇਹ ਮੁਕਾਬਲਾ ਗੁਰਦੇਵ ਸਿੰਘ ਉਰਫ਼ ਗੋਖਾ ਸਰਪੰਚ ਦੇ ਕਤਲ ਕੇਸ ਨਾਲ ਸਬੰਧਤ ਹੈ, ਜੋ ਪਿੰਡ ਸਠਿਆਲਾ ਦਾ ਵਸਨੀਕ ਸੀ ਅਤੇ 23 ਅਕਤੂਬਰ 2024 ਨੂੰ ਬਿਆਸ ਥਾਣਾ ਖੇਤਰ ਵਿੱਚ ਕਤਲ ਕਰ ਦਿੱਤਾ ਗਿਆ ਸੀ।
Published on: ਅਕਤੂਬਰ 30, 2024 1:19 ਬਾਃ ਦੁਃ