MBBS 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ

Punjab

ਪਟਿਆਲਾ, 30 ਅਕਤੂਬਰ: ਦੇਸ਼ ਕਲਿੱਕ ਬਿਓਰੋ
ਸਰਕਾਰੀ ਮੈਡੀਕਲ ਕਾਲਜ ਪਟਿਆਲਾ ‘ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੈਡੀਕਲ ਕਾਲਜ ਵਿਖੇ ਦਾਖ਼ਲ ਹੋਏ ਐਮਬੀਬੀਐਸ 2024 ਬੈਚ ਦੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀ ਫੈਕਲਟੀ ਵੱਲੋਂ ਚਿੱਟੇ ਕੋਟ ਪਹਿਨਾਏ ਗਏ। ਕਾਲਜ ਦੇ ਡਾਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ
ਵਿਦਿਆਰਥੀਆਂ ਨੂੰ ਡਾਕਟਰਾਂ ਵੱਲੋਂ ਪਹਿਨੇ ਜਾਣ ਵਾਲੇ ਚਿੱਟੇ ਕੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਇਸ ਸਮਾਗਮ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਨੇ ਸੰਸਥਾ ਦੀਆਂ ਵੱਖ-ਵੱਖ ਨਵੀਨਤਮ ਸਹੂਲਤਾਂ ਅਤੇ ਪ੍ਰਾਪਤੀਆਂ ‘ਤੇ ਚਾਨਣਾ ਵੀ ਪਾਇਆ। ਪ੍ਰੋਫੈਸਰ ਅਤੇ ਮੁਖੀ ਡਾ. ਮਨਿੰਦਰਜੀਤ ਕੌਰ ਨੇ ਇਸ ਸ਼ੁਭ ਮੌਕੇ ਲਈ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਵਾਗਤ ਕੀਤਾ।  
ਵਿਦਿਆਰਥੀਆਂ ਨੂੰ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਅਤੇ ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਨੇ ਚਰਕ ਸਹੁੰ ਵੀ ਚੁਕਾਈ।

Published on: ਅਕਤੂਬਰ 30, 2024 3:58 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।