ਓਟਾਵਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :
ਟਰੂਡੋ ਸਰਕਾਰ ਦੇ ਇੱਕ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਨੇ ਕੈਨੇਡਾ ਵਿੱਚ ਖਾਲਿਸਤਾਨੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਸਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ਮੰਗਲਵਾਰ ਨੂੰ ਸੰਸਦੀ ਪੈਨਲ ‘ਚ ਇਹ ਬਿਆਨ ਦਿੱਤਾ।
ਮੌਰੀਸਨ ਨੇ ਸੰਸਦੀ ਪੈਨਲ ਨੂੰ ਦੱਸਿਆ ਕਿ ਉਸ ਨੇ ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਨੂੰ ਦੱਸਿਆ ਸੀ ਕਿ ਭਾਰਤ ਦੇ ਗ੍ਰਹਿ ਮੰਤਰੀ ਇਸ ਮਾਮਲੇ ਵਿਚ ਸ਼ਾਮਲ ਸਨ। ਮੌਰੀਸਨ ਨੇ ਕਿਹਾ ਕਿ ਉਨ੍ਹਾਂ ਨੇ ਹੀ ਭਾਰਤ-ਕੈਨੇਡਾ ਮੀਟਿੰਗ ਨਾਲ ਜੁੜੀ ਜਾਣਕਾਰੀ ਅਮਰੀਕੀ ਅਖਬਾਰ ਨੂੰ ਦਿੱਤੀ ਸੀ।
ਹਾਲਾਂਕਿ ਇਸ ਦੌਰਾਨ ਮੌਰੀਸਨ ਇਹ ਨਹੀਂ ਦੱਸ ਸਕੇ ਕਿ ਉਨ੍ਹਾਂ ਨੂੰ ਅਮਿਤ ਸ਼ਾਹ ਬਾਰੇ ਇਹ ਜਾਣਕਾਰੀ ਕਿਵੇਂ ਮਿਲੀ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਕੈਨੇਡੀਅਨ ਅਧਿਕਾਰੀ ਨੇ ਖੁੱਲ੍ਹ ਕੇ ਭਾਰਤ ਸਰਕਾਰ ਦੇ ਕਿਸੇ ਮੰਤਰੀ ਦਾ ਨਾਂ ਲਿਆ ਹੈ।
Published on: ਅਕਤੂਬਰ 30, 2024 12:40 ਬਾਃ ਦੁਃ