ਅਬੋਹਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :
ਅਬੋਹਰ ਵਿੱਚ ਬਿਸ਼ਨੋਈ ਭਾਈਚਾਰੇ ਦੇ ਆਗੂਆਂ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਹੈ। ਇਸ ਮਾਮਲੇ ‘ਚ ਖਾਸ ਗੱਲ ਇਹ ਹੈ ਕਿ ਦੇਸ਼ ਦੀ ਰਾਸ਼ਟਰੀ ਸੁਰੱਖਿਆ ਏਜੰਸੀ ਸਮੇਤ ਕਈ ਸੂਬਿਆਂ ਦੀ ਪੁਲਸ ਲਾਰੇਂਸ ਬਿਸ਼ਨੋਈ ਖਿਲਾਫ ਜਾਂਚ ਕਰ ਰਹੀ ਹੈ। ਪਰ ਫਿਰ ਵੀ ਬਿਸ਼ਨੋਈ ਭਾਈਚਾਰੇ ਨੇ ਲਾਰੇਂਸ ਨੂੰ ਰਾਸ਼ਟਰੀ ਯੁਵਾ ਮੋਰਚਾ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ।
ਇਹ ਫੈਸਲਾ ਮੰਗਲਵਾਰ ਨੂੰ ਹੋਈ ਬੈਠਕ ‘ਚ ਲਿਆ ਗਿਆ। ਸਭਾ ਦੇ ਅਹੁਦੇਦਾਰਾਂ ਨੇ ਲਾਰੈਂਸ ਨੂੰ ਕੌਮੀ ਪ੍ਰਧਾਨ ਬਣਾਉਣ ਦੀ ਹਾਮੀ ਭਰੀ ਸੀ। ਅਧਿਕਾਰੀਆਂ ਨੇ ਪੰਜਾਬ ਦੇ ਅਬੋਹਰ ਸਥਿਤ ਬਿਸ਼ਨੋਈ ਮੰਦਰ ‘ਚ ਹੋਈ ਮੀਟਿੰਗ ਤੋਂ ਬਾਅਦ ਪੱਤਰ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ।ਜਿਕਰਯੋਗ ਹੈ ਕਿ ਕਿ ਲਾਰੇਂਸ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜ੍ਹੋ: ਤਿਉਹਾਰਾਂ ਮੌਕੇ ਮਾਤਮ ਪਸਰਿਆ,ਬੱਸ ਹਾਦਸੇ ‘ਚ 11 ਲੋਕਾਂ ਦੀ ਮੌਤ 30 ਤੋਂ ਵੱਧ ਜ਼ਖਮੀ
ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਦੇ ਕੌਮੀ ਮੀਤ ਪ੍ਰਧਾਨ ਰਮੇਸ਼ ਬਿਸ਼ਨੋਈ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਲਾਰੇਂਸ ਬਿਸ਼ਨੋਈ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਸਾਡੇ ਸਮਾਜ ਵਿੱਚ ਜੰਗਲੀ ਜਾਨਵਰਾਂ ਦੀ ਆਪਣੀ ਬਹੁਤ ਮਹੱਤਤਾ ਹੈ। ਅਜਿਹੇ ‘ਚ ਲਾਰੇਂਸ ਲੋਕਾਂ ਨੂੰ ਜੰਗਲੀ ਜੀਵਾਂ ਦੀ ਰੱਖਿਆ ਲਈ ਵੀ ਪ੍ਰੇਰਿਤ ਕਰ ਰਿਹਾ ਹੈ।