ਜਗਮੀਤ ਸਿੰਘ ਬਰਾੜ ਚੋਣ ਮੈਦਾਨ ‘ਚੋਂ ਪਿੱਛੇ ਹਟੇ

ਚੋਣਾਂ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਕੱਲ੍ਹ ਬੁੱਧਵਾਰ ਨੂੰ ਆਖਰੀ ਦਿਨ ਸੀ। ਇਸ ਦੌਰਾਨ ਤਿੰਨ ਲੋਕ ਨਾਮਜ਼ਦਗੀ ਵਾਪਸ ਲੈ ਚੁੱਕੇ ਹਨ। ਇਨ੍ਹਾਂ ਵਿੱਚ ਗਿੱਦੜਬਾਹਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਜਗਮੀਤ ਸਿੰਘ ਬਰਾੜ ਵੀ ਸ਼ਾਮਲ ਹਨ। ਹੁਣ 45 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਹੁਣ ਬਰਨਾਲਾ ਅਤੇ ਗਿੱਦੜਬਾਹਾ ਸੀਟ ‘ਤੇ 14-14 ਉਮੀਦਵਾਰ ਰਹਿ ਗਏ ਹਨ। ਜਦਕਿ ਡੇਰਾ ਬਾਬਾ ਨਾਨਕ ਵਿੱਚ 11 ਅਤੇ ਚੱਬੇਵਾਲ ਵਿੱਚ ਛੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਿਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਗਏ ਸਨ।
ਜਿਕਰਯੋਗ ਹੈ ਕਿ ਸੂਬੇ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਅਜਿਹੇ ‘ਚ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਇਨ੍ਹਾਂ ਸੀਟਾਂ ‘ਤੇ ਉਪ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।