ਪ੍ਰਦੂਸ਼ਣ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ, ਪਟਾਕੇ ਚਲਾਉਣ ਨੂੰ ਲੈ ਕੇ 9 ਸ਼ਹਿਰਾਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ

ਪੰਜਾਬ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :
ਪਰਾਲੀ ਸਾੜਨ ਦੇ ਮਾਮਲਿਆਂ ਪੰਜਾਬ ਦੀ ਹਵਾ ਮਾੜੀ ਸ਼੍ਰੇਣੀ ‘ਚ ਹੈ। ਇਸ ਦੇ ਨਾਲ ਹੀ ਤਿਉਹਾਰੀ ਸੀਜ਼ਨ ਨੇ ਪੰਜਾਬ ਸਰਕਾਰ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਹਰ ਵਾਰ ਦੀਵਾਲੀ ‘ਤੇ ਸੂਬੇ ‘ਚ ਹਵਾ ਖਤਰਨਾਕ ਸ਼੍ਰੇਣੀ ‘ਚ ਪਹੁੰਚ ਜਾਂਦੀ ਹੈ। ਇਸ ਲਈ ਸਰਕਾਰ ਵਿਸ਼ੇਸ਼ ਤੌਰ ‘ਤੇ 9 ਪ੍ਰਦੂਸ਼ਣ ਹੌਟਸਪੌਟ ਸ਼ਹਿਰਾਂ ‘ਤੇ ਨਜ਼ਰ ਰੱਖੇਗੀ।
ਸਰਕਾਰ ਇਨ੍ਹਾਂ ਸ਼ਹਿਰਾਂ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਾਵਧਾਨੀ ਦੇ ਉਪਾਅ ਵੀ ਕਰੇਗੀ। ਇਸ ਸਬੰਧੀ ਵਾਤਾਵਰਨ ਵਿਭਾਗ ਨੇ ਇਨ੍ਹਾਂ ਸ਼ਹਿਰਾਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਇੱਥੇ ਨਿਰਧਾਰਤ ਸਮੇਂ ਤੋਂ ਵੱਧ ਪਟਾਕੇ ਨਾ ਚਲਾਏ ਜਾਣ, ਇਸ ਲਈ ਇਹਤਿਆਤ ਦੇ ਸਖ਼ਤ ਕਦਮ ਚੁੱਕੇ ਜਾਣ। 9 ਸ਼ਹਿਰਾਂ ‘ਚ ਡੇਰਾਬੱਸੀ, ਗੋਬਿੰਦਗੜ੍ਹ, ਜਲੰਧਰ, ਖੰਨਾ, ਲੁਧਿਆਣਾ, ਨਯਾ ਨੰਗਲ, ਪਠਾਨਕੋਟ, ਪਟਿਆਲਾ ਅਤੇ ਅੰਮ੍ਰਿਤਸਰ ਸ਼ਾਮਲ ਹਨ।
ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਸਿਰਫ਼ ਹਰੇ ਪਟਾਕਿਆਂ ਨੂੰ ਵੇਚਣ ਅਤੇ ਸਾੜਨ ਦੀ ਇਜਾਜ਼ਤ ਹੈ ਅਤੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਗੁਰਪੁਰਬ ਮੌਕੇ 15 ਨਵੰਬਰ ਨੂੰ ਪਟਾਕੇ ਚਲਾਉਣ ਦਾ ਸਮਾਂ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਤੋਂ 10 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।