ਗੁਰਦਾਸਪੁਰ, 1 ਨਵੰਬਰ, ਦੇਸ਼ ਕਲਿਕ ਬਿਊਰੋ :
ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਇੱਕ ਪਿੰਡ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਮੁਲਜ਼ਮਾਂ ਨੇ ਗੋਲੀਆਂ ਚਲਾ ਕੇ ਜੂਏ ਦੇ ਪੈਸੇ ਲੁੱਟ ਲਏ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ। ਨਾਲ ਹੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦਰਅਸਲ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਰਾਊਵਾਲ ਦਾ ਹੈ। ਜਿੱਥੇ ਮਾਤਾ ਰਾਣੀ ਮੰਦਰ ਨੇੜੇ ਕੁਝ ਨੌਜਵਾਨ ਜੂਆ ਖੇਡ ਰਹੇ ਸਨ। ਉਦੋਂ ਕੁਝ ਲੋਕ ਉਥੇ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਉਥੇ ਭਗਦੜ ਮੱਚ ਗਈ। ਮੁਲਜ਼ਮ ਜੂਏ ਦੇ ਪੈਸੇ ਲੈ ਕੇ ਉਥੋਂ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਦੀ ਪਛਾਣ ਕਮਲਦੀਪ ਸਿੰਘ ਵਜੋਂ ਹੋਈ ਹੈ। ਜ਼ਖ਼ਮੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।