ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 01-11-2024

ਪੰਜਾਬ

ਸੋਰਠਿ ਮਹਲਾ ੫ ॥

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਉਬਰੇ ਸਤਿਗੁਰ ਕੀ ਸਰਣਾਈ॥ ਜਾ ਕੀ ਸੇਵ ਨ ਬਿਰਥੀ ਜਾਈ॥ ਰਹਾਉ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ॥ ੨॥੧੨॥੪੦॥

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ ।੧। ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ।ਰਹਾਉ।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ । ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ।੨।੧੨।੪੦।
English Translation:
SORAT’H, FIFTH MEHL:

I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever.  1 I have been saved, in the True Guru’s Sanctuary; service to Him does not go in vain.
Friday, 16th Katak (Samvat 556 Nanakshahi)(Page: 619)

ਵਾਹਿਗੁਰੂ ਜੀ ਦਾ ਖਾਲਸਾ। ਵਾਹਿਗੁਰੂ ਜੀ ਦੀ ਫਤਿਹ।।

Latest News

Latest News

Leave a Reply

Your email address will not be published. Required fields are marked *