ਪੰਜਾਬ ‘ਚ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚਿਆ

ਪੰਜਾਬ

ਚੰਡੀਗੜ੍ਹ, 1 ਨਵੰਬਰ, ਦੇਸ਼ ਕਲਿਕ ਬਿਊਰੋ :
ਦੀਵਾਲੀ ਦੀ ਰਾਤ ਪੰਜਾਬ ‘ਚ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਗਿਆ। ਜ਼ਿਆਦਾਤਰ ਸ਼ਹਿਰਾਂ ‘ਚ ਪ੍ਰਦੂਸ਼ਣ ਆਰੇਂਜ ਅਲਰਟ ‘ਤੇ ਪਹੁੰਚ ਗਿਆ ਹੈ, ਯਾਨੀ ਇੱਥੇ ਗ੍ਰੇਡ-1 ਦਾ ਦਰਜਾ ਲਾਗੂ ਕਰ ਦਿੱਤਾ ਗਿਆ ਹੈ। ਜਦੋਂ ਰਾਤ ਨੂੰ ਪਟਾਕੇ ਚੱਲਣੇ ਸ਼ੁਰੂ ਹੋਏ ਤਾਂ AQI 500 ਨੂੰ ਪਾਰ ਕਰ ਗਿਆ।
ਜਦੋਂ ਏਅਰ ਕੁਆਲਿਟੀ ਇੰਡੈਕਸ (AQI) ਚਿੰਤਾਜਨਕ ਪੱਧਰ ‘ਤੇ ਪਹੁੰਚ ਜਾਂਦਾ ਹੈ, ਤਾਂ ਲੋਕਾਂ ਵਿੱਚ ਸਿਹਤ ਸਮੱਸਿਆਵਾਂ ਦਾ ਖਤਰਾ ਵੱਧ ਗਿਆ ਹੈ। ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਸੀਮਤ ਕਰ ਦਿੱਤਾ ਹੈ।
ਸਰਕਾਰੀ ਹਦਾਇਤਾਂ ਅਨੁਸਾਰ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦਾ ਵੀ ਪ੍ਰਬੰਧ ਹੈ। ਪਰ ਇਸ ਦੇ ਬਾਵਜੂਦ ਸ਼ਾਮ ਨੂੰ ਪਟਾਕੇ ਸ਼ੁਰੂ ਹੋ ਕੇ ਦੇਰ ਰਾਤ ਤੱਕ ਚੱਲਦੇ ਰਹੇ।
ਜਿਸ ਤੋਂ ਬਾਅਦ ਅੰਮ੍ਰਿਤਸਰ, ਜਲੰਧਰ, ਖੰਨਾ, ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ AQI 400 ਤੋਂ 500 ਦੇ ਵਿਚਕਾਰ ਦਰਜ ਕੀਤਾ ਗਿਆ। ਇੰਨਾ ਹੀ ਨਹੀਂ ਇਨ੍ਹਾਂ ਸ਼ਹਿਰਾਂ ਦਾ ਔਸਤ AQI ਵੀ 200 ਤੋਂ 300 ਦੇ ਵਿਚਕਾਰ ਦਰਜ ਕੀਤਾ ਗਿਆ ਹੈ।09:17 AM

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।