ਚੰਡੀਗੜ੍ਹ, 1 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਸੇਵਾਮੁਕਤ ਹੋ ਗਈ ਹੈ। ਇਸ ਸਮੇਂ ਉਹ ਕੇਂਦਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹ ਵੀਰਵਾਰ ਨੂੰ ਸੇਵਾਮੁਕਤ ਹੋ ਗਏ। ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਜਲੰਧਰ ‘ਚ ਤਿੰਨ ਗੱਡੀਆਂ ਟਕਰਾਈਆਂ, ਪਿਓ-ਪੁੱਤ ਦੀ ਮੌਤ ਚਾਰ ਜ਼ਖਮੀ
ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਕੱਲ੍ਹ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿੱਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ IAS ਤੋਂ ਸੇਵਾਮੁਕਤ ਹੋਈ ਹਾਂ। ਮੈਂ ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ।
Published on: ਨਵੰਬਰ 1, 2024 1:48 ਬਾਃ ਦੁਃ