ਨਵੀਂ ਦਿੱਲੀ, 1 ਨਵੰਬਰ, ਦੇਸ਼ ਕਲਿੱਕ ਬਿਓਰੋ :
ਦੀਵਾਲੀ ਤੋਂ ਅਗਲੇ ਦਿਨ ਹੀ ਲੋਕਾਂ ਨੂੰ ਮਹਿੰਗਾਈ ਨੇ ਇਕ ਵਾਰ ਫਿਰ ਝਟਕਾ ਦਿੱਤਾ ਹੈ। ਅੱਜ ਨਵੰਬਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ 19 ਕਿਲੋ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 62 ਰੁਪਏ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਟਾਕੇ ਚਲਾਉਂਦੇ ਸਮੇਂ ਚਾਚੇ-ਭਤੀਜੇ ਦਾ ਗੋਲੀਆਂ ਮਾਰ ਕੇ ਕਤਲ, ਇਕ ਜ਼ਖਮੀ
1 ਨਵੰਬਰ 2024 ਨੁੰ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 62 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਰਾਹਤ ਹੈ ਕਿ ਇਹ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।