ਗੁਰਦਾਸਪੁਰ, 2 ਨਵੰਬਰ :
ਗੁਰਦਾਸਪੁਰ ਜ਼ਿਲ੍ਹੇ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦੇ ਗ਼ਲ ਵਿੱਚ ਆਤਿਸ਼ਬਾਜੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਪਟਾਕਿਆਂ ਨੇ ਇਕ ਨੌਜਵਾਨ ਦੀ ਜਾਨ ਲੈ ਲਈ। ਨੌਜਵਾਨ ਜਦੋਂ ਪਟਾਕੇ ਚਲਾ ਰਿਹਾ ਸੀ ਇਕ ਆਤਿਸ਼ਬਾਜੀ ਉਸਦੇ ਗ਼ਲ ਵਿੱਚ ਲੱਗ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਜਦੋਂ ਉਸ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਸਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਲਾਲੀ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਦੇਵ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਦੀਪ ਸਿੰਘ ਆਤਿਸ਼ਬਾਜੀ ਚਲਾ ਰਿਹਾ ਸੀ ਕਿ ਅਚਾਨਕ ਇੱਕ ਆਤਿਸ਼ਬਾਜ਼ੀ ਉਸ ਦੀ ਗਰਦਨ ‘ਤੇ ਆ ਕੇ ਲੱਗੀ, ਜਿਸ ਕਾਰਨ ਹਰਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਤੇ ਉਸ ਦੀ ਮੌਤ ਹੋ ਗਈ।
Published on: ਨਵੰਬਰ 2, 2024 12:53 ਬਾਃ ਦੁਃ