ਪਿੰਡ ਡੇਰਾ ਪਠਾਣਾ ਦੇ 4 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ‘ਚ ਸ਼ਾਮਲ

Punjab

ਡੇਰਾ ਬਾਬਾ ਨਾਨਕ, 2 ਨਵੰਬਰ, ਦੇਸ਼ ਕਲਿੱਕ ਬਿਓਰੋ :
ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾ ਤੋਂ 4 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ‌ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗ‌ਏ‌। ਇਸ ਮੌਕੇ ਤੇ ਪੂਰਨ ਸਿੰਘ, ਜਸਪਾਲ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ,ਰਵੀਕਰਨ ਸਿੰਘ ਅਤੇ ਮਨਜੀਤ ਸਿੰਘ ਅਤੇ ਸਮੂਹ ਪਰਿਵਾਰਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੂਰਜੋਰ ਸਵਾਗਤ ਕੀਤਾ ਤੇ ਸਭ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਦੇ‌ ਨਾਲ ਹੀ ਵਿਧਾਨ ਸਭਾ ਹਲਕੇ ਦੇ ਪਿੰਡ ਅਬਦਾਲ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜੱਦ ਸਰਦਾਰ ਉਦੇਵੀਰ ਸਿੰਘ ਰੰਧਾਵਾ ਸੀਨੀਅਰ ਕਾਂਗਰਸੀ ਆਗੂ ਹਲਕਾ ਡੇਰਾ ਬਾਬਾ ਨਾਨਕ ਦੀ ਪ੍ਰੇਰਨਾ ਸਦਕਾ ਸਰਪੰਚ ਪ੍ਰਗਟ ਸਿੰਘ ਦੇ ਸਹਿਯੋਗ ਸਦਕਾ ਪਿੰਡ ਅਬਦੁਲ ਦੇ ਜੱਗਾ, ਬਿੱਟੂ, ਹੈਪੀ ਬੱਗਾ, ਬਾਉ ਅਤੇ ਜਸਪਾਲ ਸਿੰਘ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕਿ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਸਭਨਾਂ ਪਰਿਵਾਰਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਭਰਵਾਂ ਸਵਾਗਤ ਕੀਤਾ ਅਤੇ ਸਭ ਨੂੰ ਕਾਂਗਰਸ ਪਾਰਟੀ ਵਿੱਚ ਹਮੇਸ਼ਾ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਮੀਡੀਆ ਨਾਲ ਇਹ‌ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤੀ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।