ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਹਰਿਆਣਾ ਨਾਲੋਂ ਪੰਜਾਬ ਨੂੰ ਮਿਲਿਆ ਵੱਧ ਫੰਡ: ਅਰਵਿੰਦ ਖੰਨਾ

Punjab

ਚੰਡੀਗੜ੍ਹ, 2 ਨਵੰਬਰ : ਦੇਸ਼ ਕਲਿੱਕ ਬਿਓਰੋ

ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੰਡ ਦੇੇਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ‘ਤੇ ਪੱਖਪਾਤੀ ਵਿਵਹਾਰ ਕਰਨ ਦਾ ਦੋਸ਼ ਕੋਰਾ ਝੂਠ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਆਰ.ਟੀ.ਆਈ ਤਹਿਤ ਹਾਸਿਲ ਰਿਪੋਰਟ ਵਿੱਚ ਖੁਲਾਸਾ ਹੋਇਆ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਪੰਜਾਬ ਨੂੰ ਹਰਿਆਣਾ ਤੋਂ ਵੱਧ ਫੰਡ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਕਤ ਯੋਜਨਾ ਤਹਿਤ ਪੰਜਾਬ ਨੂੰ 1825 ਕਰੋਡ 78 ਲੱਖ ਰੁਪਏ ਪ੍ਰਾਪਤ ਹੋਏ ਹਨ ਜਦਕਿ ਹਰਿਆਣਾ ਨੂੰ ਸਿਰਫ਼ 1673 ਕਰੋੜ ਰੁਪਏ ਪ੍ਰਾਪਤ ਹੋਏ ਹਨ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਪ੍ਰਤੀ ਕੋਈ ਪੱਖਪਾਤ ਨਹੀਂ ਕਰ ਰਹੀ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦਾ ਮੰਤਰੀ ਮੰਡਲ ਝੂਠ ਬੋਲ ਰਿਹਾ ਹੈ ਕਿ ਕੇਂਦਰ ਫੰਡ ਦੇਣ ਦੇ ਮਾਮਲੇ ਵਿੱਚ ਪੰਜਾਬ ਨਾਲ ਸੋਤੇਲਾ ਵਿਵਹਾਰ ਕਰ ਰਿਹਾ ਹੈ।

ਸ਼੍ਰੀ ਖੰਨਾ ਨੇ ਕਿਹਾ ਕਿ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ‘ਤੇ ਬੇਲੋੜੀ ਦੂਸ਼ਨਬਾਜ਼ੀ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਮਨ ਵਿੱਚ ਪੰਜਾਬ ਪ੍ਰਤੀ ਬੇਹੱਦ ਸਤਿਕਾਰ ਹੈ। ਜਿਸ ਦਾ ਹੀ ਨਤੀਜਾ ਹੈ ਕਿ ਪੰਜਾਬ ਵਿੱਚ ਵਿਰੋਧੀ ਧਿਰ ਦੀ ਸਰਕਾਰ ਹੋਣ ਦੇ ਬਾਵਜੂਦ ਪੰਜਾਬ ਨੂੰ ਵੱਧ ਫੰਡ ਮਿਿਲਆ ਹੈ ਜਦਕਿ ਭਾਜਪਾ ਸਾਸ਼ਿਤ ਹਰਿਆਣਾ ਨੂੰ ਘੱਟ। ਸ਼੍ਰੀ ਖੰਨਾ ਨੇ ਮੁੱਖ ਮੰਤਰੀ ਸ਼੍ਰੀ ਮਾਨ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਫੋਕੇ ਦਾਅਵੇ ਕਰਨ ਅਤੇ ਦੂਜਿਆਂ ‘ਤੇ ਦੋਸ਼ ਮੜ੍ਹਣ ਨਾਲੋਂ ਪੰਜਾਬ ਦੇ ਭਲੇ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀਂ ਪਾਰਟੀ ਦੀ ਸਰਕਾਰ ਦੇ ਰਾਜ-ਭਾਗ ਵਿੱਚ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਨਾਜੁਕ ਸਥਿਤੀ ਵਿੱਚ ਪਹੁੰਚ ਗਈ ਹੈ। ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਕੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।

ਸ਼੍ਰੀ ਖੰਨਾ ਨੇ ਕਿਹਾ ਕਿ ਹਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਦਿਵਾਲੀ ਦੇ ਤਿਉਹਾਰ ਮੌਕੇ ਡੀ.ਏ.ਵਗੈਰਾ ਦੀ ਕਿਸ਼ਤ ਦਿੰਦੀ ਹੈ ਜਦਕਿ ਇਹ ਪਹਿਲੀ ਸਰਕਾਰ ਹੈ ਜਿਸ ਦਾ ਇਸ ਪਾਸੇ ਕੋੰਈ ਧਿਆਨ ਹੀ ਨਹੀਂ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪੈਸਾ ਦਿੱਲੀ ਸਮੇਤ ਹੋਰ ਬਾਹਰੀ ਸੂਬਿਆਂ ਦੇ ਦੌਰਿਆਂ ਤੇ ਖਰਚ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੀ ਆਰਥਿਤ ਸਥਿਤੀ ਵੀ ਡਾਵਾਂ ਡੋਲ ਹੋ ਕੇ ਰਹਿ ਗਈ ਹੈ।

diwali-banner1

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।