ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :
ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਅਦਾਰੇ ਤਿੰਨੋਂ ਦਿਨ ਬੰਦ ਰਹਿਣਗੇ।
ਇਹ ਵੀ ਪੜ੍ਹੋ: ਅਮਰੀਕਾ ਨੇ 19 ਭਾਰਤੀ ਕੰਪਨੀਆਂ ਉੱਤੇ ਲਾਈ ਪਾਬੰਦੀ
ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀਆਂ ਦੀ ਸੂਚੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 15 ਨਵੰਬਰ, ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਦਿਨ ਸ਼ਨੀਵਾਰ ਅਤੇ ਅੰਤ ਵਿੱਚ 17 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਅਜਿਹੇ ‘ਚ ਲਗਾਤਾਰ ਤਿੰਨ ਦਿਨ ਛੁੱਟੀਆਂ ਹੋਣਗੀਆਂ। ਸਰਕਾਰ ਜਲਦ ਹੀ ਦੋਵਾਂ ਦਿਨਾਂ ਦੀ ਛੁੱਟੀ ਸਬੰਧੀ ਇਕ ਹੋਰ ਵੱਖਰਾ ਨੋਟੀਫਿਕੇਸ਼ਨ ਜਾਰੀ ਕਰੇਗੀ।
Published on: ਨਵੰਬਰ 2, 2024 1:54 ਬਾਃ ਦੁਃ