ਵਿਸ਼ਕਰਮਾ ਸਭਾ ਮੋਰਿੰਡਾ ਵੱਲੋਂ ਮਨਾਇਆ ਵਿਸ਼ਵਕਰਮਾ ਦਿਵਸ

Punjab

ਮੋਰਿੰਡਾ 2  ਨਵੰਬਰ ( ਭਟੋਆ  )

 ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵੱਲੋਂ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਮੂਰਤੀ ਦੇ ਇਸ਼ਨਾਨ ਕਰਵਾਏ ਗਏ ਅਤੇ ਬਸਤਰ ਬਦਲੇ ਗਏ। ਉਪਰੰਤ ਹਵਨ ਯੱਗ ਸ਼ੁਰੂ ਕੀਤਾ ਗਿਆ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਤੇ ਸ੍ਰੀ ਵਿਸ਼ਵਕਰਮਾ ਪੁਰਾਣ ਦੇ ਪਾਠ ਦੇ ਭੋਗ ਪਾਉਣ ਉਪਰੰਤ ਆਰਤੀ ਕੀਤੀ ਗਈ।

ਇਸ ਮੌਕੇ ਤੇ ਬੋਲਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਨੂੰ ‘ਕਿਰਤ ਦਾ ਦੇਵਤਾ’ ਕਿਹਾ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿਚ ਵੱਡੀ ਦੇਣ ਹੈ। ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿਚ ਵਰਤੇ ਜਾਣ ਵਾਲੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ। ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿਚ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ।

ਪ੍ਰਾਚੀਨ ਧਾਰਮਿਕ ਗ੍ਰੰਥ, ਰਿਗਵੇਦ ਵਿਚ ਵੀ ਬਾਬਾ ਵਿਸ਼ਵਕਰਮਾ ਦਾ ਜ਼ਿਕਰ ਮਿਲਦਾ ਹੈ। ਭਗਵਾਨ ਵਿਸ਼ਵਕਰਮਾ ਨੂੰ ਇੰਜੀਨੀਅਰਿੰਗ ਦਾ ਦੇਵਤਾ ਵੀ ਕਿਹਾ ਜਾਂਦਾ ਹੈ। ਮਹਾਂਭਾਰਤ ਅਤੇ ਪੁਰਾਣਾਂ ਵਿਚ ਉਨ੍ਹਾਂ ਨੂੰ ਦੇਵਤਿਆਂ ਦਾ ਮੁੱਖ ਇੰਜੀਨੀਅਰ ਵਰਨਣ ਕੀਤਾ ਗਿਆ ਹੈ। ਉਨਾ ਕਿਹਾ ਕਿ ਇਸ ਸ਼ੁੱਭ ਅਵਸਰ ਉੱਤੇ ਹਰ ਰਾਜ ਮਿਸਤਰੀ, ਤਰਖ਼ਾਣ, ਔਜ਼ਾਰਾਂ ਦੇ ਨਿਰਮਾਤਾ ਅਤੇ ਹਰ ਪ੍ਰਕਾਰ ਦੀ ਵਰਕਸ਼ਾਪ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਸਭ ਵਿਸ਼ਵਕਰਮਾ ਜੀ ਦੀ ਕਿਰਤ ਦੇ ਦੇਵਤੇ ਦੇ ਰੂਪ ਵਿਚ ਪੂਜਾ ਕਰਦੇ ਹਨ।  

ਇਸ ਮੌਕੇ ਤੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਸ੍ਰਿਸ਼ਟੀ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਸੰਸਾਰ ਵਿੱਚ ਜਿੰਨੇ ਵੀ ਸ੍ਰਿਸ਼ਟੀ ਦੀ ਸਾਜਨਾ ਕੀਤੀ ਗਈ ਹੈ ਉਹ ਭਗਵਾਨ ਸ਼੍ਰੀ ਵਿਸ਼ਵਕਰਮਾ ਦੇ ਕਰ ਕਲਮਾ ਦੁਆਰਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਉਸਦੇ ਅਨਿਆਈਆਂ ਵੱਲੋਂ ਪੰਜਾਬ ਸੂਬੇ ਦੀ ਤਰੱਕੀ ਲਈ ਅਹਿਮ ਯੋਗਦਾਨ ਪਾਇਆ ਗਿਆ ਹੈ ਉਹਨਾਂ ਦੱਸਿਆ ਕਿ ਇਹੋ ਕਾਰਨ ਹੈ ਕਿ

ਵਿਸ਼ਵਕਰਮਾ ਦਿਵਸ  ਨੂੰ ਔਜਾਰ ਪੂਜਾ ਅਤੇ ਮੂਰਤੀ ਸਥਾਪਨਾ ਦਿਵਸ ਵੱਜੋਂ  ਮਨਾਇਆ ਜਾਂਦਾ ਹੈ।

ਇਸ ਮੌਕੇ ‘ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਹਾਜ਼ਰੀ ਭਰੀ ਗਈ। ਇਸ ਮੌਕੇ ‘ਤੇ ਸਭਾ ਦੇ ਪ੍ਰਧਾਨ ਹਰਮੀਤ ਸਿੰਘ ਸਲ੍ਹ , ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਵਿਕਰਮ ਬਹਾਦਰ, ਗਿਆਨੀ ਤਜਿੰਦਰ ਸਿੰਘ, ਸਤਨਾਮ ਸਿੰਘ ਪਾਪੂਲਰ, ਰਜਿੰਦਰ ਸਿੰਘ,ਅਮਰੀਕ ਸਿੰਘ ਘਟੌੜੇ ਅਤੇ ਅਮਰ ਸਿੰਘ ਲੋਟੇ ਸਾਬਕਾ ਪ੍ਰਧਾਨ ਸ੍ਰੀ ਵਿਸ਼ਕਰਮਾ ਸਭਾ, ਹਰਮੀਤ ਸਿੰਘ ਸੱਲ, ਡਾਕਟਰ ਨਿਰਮਲ ਧੀਮਾਨ, ਪਵਨ ਧੀਮਾਨ, ਸੁਪਿੰਦਰ ਸਿੰਘ ਪਨੇਸਰ,  ਜਸਵਿੰਦਰ ਸਿੰਘ ਮੁੰਡੇ, ਬਲਵਿੰਦਰ ਸਿੰਘ, ਰਘਬੀਰ ਸਿੰਘ, ਸਤਵਿੰਦਰ ਸਿੰਘ, ਵਰਿੰਦਰ ਧੀਮਾਨ, ਕੁਲਬੀਰ ਸਿੰਘ ਸੋਨੂ ਸਰਪਰਸਤ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਫੈਡਰੇਸ਼ਨ, ਗੁਰਚਰਨ ਸਿੰਘ, ਅਵਤਾਰ ਸਿੰਘ, ਰਜਿੰਦਰ ਸਿੰਘ,   ਨਵਦੀਪ ਸਿੰਘ ਟੋਨੀ ਪ੍ਰਧਾਨ ਐੱਸ ਸੀ ਵਿੰਗ, ਰਜਿੰਦਰ ਸਿੰਘ ਚੱਕਲਾਂ ਜੁਆਇੰਟ ਸਕੱਤਰ ਪੰਜਾਬ, ਨਿਰਮਲਪ੍ਰੀਤ ਸਿੰਘ ਮਿਹਰਬਾਨ, ਮਨਜੀਤ ਕੌਰ, ਅਮ੍ਰਿਤਪਾਲ ਕੌਰ ਨਾਗਰਾ, ਸਮੇਤ ਵੱਡੀ ਗਿਣਤੀ ਵਿੱਚ ਸਭਾ ਦੇ ਮੈਂਬਰ ਅਤੇ ਸ਼ਹਿਰ ਤੇ ਆਸ ਪਾਸ ਦੇ ਪਿੰਡਾਂ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਵਰਕਰ ਵੀ ਹਾਜ਼ਰ ਸਨ।

diwali-banner1

Published on: ਨਵੰਬਰ 2, 2024 2:00 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।