ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :
ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਨੇ ਭਾਰਤ ਨਾਲ ਸਾਂਝੀ ਕੀਤੀ ਜਾਣਕਾਰੀ ਵਿੱਚ ਕਿਹਾ ਹੈ ਕਿ ਅਨਮੋਲ ਬਿਸ਼ਨੋਈ ਅਮਰੀਕਾ ਵਿੱਚ ਹੈ। ਉਨ੍ਹਾਂ ਨੇ ਇਸ ਸਬੰਧੀ ਭਾਰਤ ਨੂੰ ਸੁਚੇਤ ਕੀਤਾ ਹੈ। ਐਨਸੀਪੀ ਨੇਤਾ ਬਾਵਾ ਸਿੱਦੀਕੀ ਦੇ ਕਤਲ ਤੋਂ ਬਾਅਦ ਮੁੰਬਈ ਪੁਲਿਸ ਨੇ ਇਹ ਵੱਡੀ ਕਾਰਵਾਈ ਕੀਤੀ ਹੈ।
ਮੁੰਬਈ ਪੁਲਿਸ ਲਾਰੈਂਸ ਗੈਂਗ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ ਦੀ ਦਹਿਸ਼ਤਗਰਦੀ ‘ਤੇ ਨਕੇਲ ਕੱਸਣ ਦੀ ਦਿਸ਼ਾ ‘ਚ ਅਹਿਮ ਕਦਮ ਚੁੱਕਦੇ ਹੋਏ ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਿਸ ਨੂੰ ਲਾਰੈਂਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਬਾਰੇ ਸੂਚਿਤ ਕੀਤਾ ਹੈ ਕਿ ਉਹ ਅਮਰੀਕਾ ਵਿੱਚ ਹੈ।
ਇੱਕ ਵਿਸ਼ੇਸ਼ ਅਦਾਲਤ ਨੇ 16 ਅਕਤੂਬਰ ਨੂੰ ਪੁਲਿਸ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਨੂੰ ਛੇਤੀ ਹੀ ਲੋੜੀਂਦੇ ਦਸਤਾਵੇਜ਼ ਮਿਲਣ ਦੀ ਉਮੀਦ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕੇਂਦਰ ਸਰਕਾਰ ਨੂੰ ਹਵਾਲਗੀ ਦੀ ਬੇਨਤੀ ਵੀ ਸੌਂਪੀ ਹੈ। ਅਨਮੋਲ ਅਪ੍ਰੈਲ 2024 ‘ਚ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦਾ ਮੁੱਖ ਮੁਲਜ਼ਮ ਹੈ।
Published on: ਨਵੰਬਰ 2, 2024 11:43 ਪੂਃ ਦੁਃ