ਚੰਡੀਗੜ੍ਹ: 3 ਨਵੰਬਰ , ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਵਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ ਦੇ ਸਾਹਮਣੇ ਸੂਚੀਬੱਧ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਪਟੀਸ਼ਨ ’ਚ ਰਾਜੋਆਣਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਸ ਦੀ ਮੌਤ ਦੀ ਸਜ਼ਾ ਨੂੰ ਲਾਗੂ ਕਰਨ ’ਚ Highਅਤੇ ਉਸ ਵਲੋਂ ਦਾਇਰ ਰਹਿਮ ਪਟੀਸ਼ਨ ’ਤੇ ਫ਼ੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਸਜ਼ਾ ਘਟਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। 31 ਅਗਸਤ 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਗੇਟ ’ਤੇ ਹੋਏ ਧਮਾਕੇ ’ਚ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿਚ ਬੇਅੰਤ ਸਿੰਘ ਕਤਲ ਕੇਸ ਵਿਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।