ਵਿਕਰੇਤਾ ਖਾਦ ਦੀ ਫ਼ਾਲਤੂ ਸਟੋਰੇਜ ਨਾ ਕਰਨ : ਡਿਪਟੀ ਕਮਿਸ਼ਨਰ

ਪੰਜਾਬ

ਬਠਿੰਡਾ, 3 ਨਵੰਬਰ : ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪੈਸਟੀਸਾਈਡ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕੀਤੀ ਜਾਵੇ, ਅਜਿਹਾ ਕਰਨ ‘ਤੇ ਉਹਨਾਂ ਖਿਲਾਫ ਸਖਤ ਕਾਰਵਾਈ ਆਰੰਭੀ ਜਾਵੇਗੀ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਕਿ ਲਗਾਤਾਰ ਪੈਸਟੀਸਾਈਡ ਦੀਆਂ ਦੁਕਾਨਾਂ ਤੇ ਖਾਦਾਂ ਦੇ ਸਟੋਰਾਂ ਦੀ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਾਈ ਖਾਦ ਨਾਲ ਟੈਗਿੰਗ, ਵੱਧ ਰੇਟ, ਨੈਨੋ ਖਾਦ, ਸਲਫਰ, ਮਾਈਕੋਰੇਜਾ ਜਾਂ ਕੁਝ ਹੋਰ ਧੱਕੇ ਨਾਲ ਮਿਲ ਰਿਹਾ ਹੈ ਤਾਂ 1100 ਨੰਬਰ ‘ਤੇ ਕਾਲ ਕਰੋ ਜਾਂ ਫਿਰ 98555-01076 ‘ਤੇ ਵ੍ਹਟਸਐਪ ਕਰੋ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ ਨੇ ਕਿਹਾ ਕਿ ਐੱਨ ਪੀ ਕੇ (12:32:16) ਡੀ ਏ ਪੀ ਦਾ ਸਭ ਤੋਂ ਵਧੀਆ ਬਦਲ ਹੋ ਸਕਦਾ ਹੈ ਕਿਉਂਕਿ ਇਸਦਾ ਡੇਢ ਬੋਰਾ ਲਗਭਗ ਉਹੀ ਫਾਸਫੋਰਸ ਅਤੇ ਨਾਈਟ੍ਰੋਜਨ ਸਮੱਗਰੀ ਦੀ ਸਪਲਾਈ ਕਰਦਾ ਹੈ ਜੋ ਡੀ.ਏ.ਪੀ ਦੇ ਬਰਾਬਰ ਹੈ ਅਤੇ ਇਸ ਤੋਂ ਇਲਾਵਾ ਇਹ 23 ਕਿਲੋਗ੍ਰਾਮ ਪੋਟਾਸ਼ ਵੀ ਦਿੰਦਾ ਹੈ। ਹੋਰ ਬਦਲਾਂ ਵਿਚ ਐੱਨ ਪੀ ਕੇ (10:26:26) ਜਾਂ ਹੋਰ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਜੇਕਰ ਫਾਸਫੋਰਸ ਤੱਤ ਲਈ ਸਿੰਗਲ ਸੁਪਰ ਫਾਸਫੇਟ ਜਾਂ ਟਿ੍ਰਪਲ ਸੁਪਰ ਫਾਸਫੇਟ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਬਿਜਾਈ ਵੇਲੇ 20 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ।

diwali-banner1

Latest News

Latest News

Leave a Reply

Your email address will not be published. Required fields are marked *