ਸੁਖਜਿੰਦਰ ਰੰਧਾਵਾ, ਸੁਖ ਸਰਕਾਰੀਆ, ਅਜਨਾਲਾ, ਸੱਚਰ ਨੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਲ‌ਈ ਮੰਗੀਆਂ ਵੋਟਾਂ

Punjab

ਡੇਰਾ ਬਾਬਾ ਨਾਨਕ, 3 ਨਵੰਬਰ, ਦੇਸ਼ ਕਲਿੱਕ ਬਿਓਰੋ :
ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ, ਵਿਧਾਇਕ ਰਾਜਾ ਸਾਂਸੀ ਸੁਖ ਸਰਕਾਰੀਆ ਜੀ, ਜ਼ਿਲ੍ਹਾ ਦਿਹਾਤੀ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਜਨਾਲਾ ਸਰਦਾਰ ਹਰਪ੍ਰਤਾਪ ਸਿੰਘ ਅਜਨਾਲਾ, ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਅਤੇ ਹਲਕਾ ਅਟਾਰੀ ਤੋਂ ਸਾਬਕਾ ਵਿਧਾਇਕ ‌ਤਰਸੇਮ ਸਿੰਘ ਡੀ ਸੀ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ‌ਠੇਠਰਕੇ ਵਿੱਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ‌ਜਤਿੰਦਰ ਕੌਰ ਰੰਧਾਵਾ ਨੂੰ ਆਪਣਾ ਕੀਮਤੀ ਵੋਟ ਪਾ ਕਿ ਕਾਮਯਾਬ ਕਰਨ ਦੀ ਅਪੀਲ ਕੀਤੀ ਤਾਂ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦੀ ਸਮੇਂ ਸਿਰ ਖਰੀਦ ਨਾ ਕਰਨ ਕਰਕੇ ਕਿਸਾਨਾਂ ਦੀ ਲੁੱਟ ਕਰਨ ਵਾਲੀ ਗੂੰਗੀ ਤੇ ਬਹਿਰੀ ਸਰਕਾਰ ਨੂੰ ਚੱਲਦਾ ਕਰਨ ਦਾ ਰਾਹ ਪੱਧਰਾ ਕੀਤਾ ਜਾਵੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਮੂਹ ਲੀਡਰਸ਼ਿਪ ਨੇ ਕਿਹਾ ਕਿ ਇਸ ਸਰਕਾਰ ਵੱਲੋਂ ਫੈਲਾਈ ਗ‌ਈ ਅਰਾਜਕਤਾ ਕਾਰਨ ਕਿਸਾਨ,ਕਿਰਤੀ ਕਾਮੇ, ਮੁਲਾਜ਼ਮ ਵਰਗ ਅਤੇ ਵਪਾਰੀ ਇੰਨੇ ਪ੍ਰੇਸ਼ਾਨ ਹਨ ਕਿ ਉਹ ਇਸ ਸਰਕਾਰ ਨੂੰ ਇਕ ਪੱਲ ਵੀ ਗੱਦੀ ਤੇ ਬੈਠਣਾ ਪਸੰਦ ਨਹੀਂ ਕਰਦੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਗੁੰਡਾਗਰਦੀ ‌ਦਾ ਇਸ ਕਦਰ ਬੋਲਬਾਲਾ ਹੈ ‌ਕਿ ਦਿਨ ਦਿਹਾੜੇ ਕਤਲ, ਲੁੱਟਾਂ,ਖੋਹਾਂ ਅਤੇ ਗੈਂਗਸਟਰਾਂ ਵੱਲੋਂ ਧਮਕੀਆਂ ਦੇ ਕੇ ਪੰਜਾਬ ਦੇ ਭੋਲੇ ਭਾਲੇ ਲੋਕਾਂ ਕੋਲੋਂ ਫ਼ਿਰੌਤੀਆਂ ਲੈਣਾ ਬਦਸਤੂਰ ਜਾਰੀ ਹੈ ਅਮਨ ਕਾਨੂੰਨ ਦੀ ਸਥਿਤੀ ਦਾ ਜਨਾਜ਼ਾ ਨਿਕਲ ਚੁੱਕਾ ਹੈ ਲੋਕ ਦਹਿਸ਼ਤ ਦੇ ਛਾਏ ਹੇਠ ਦਿਨ ਕੱਟਣ ਲ‌ਈ ਮਜਬੂਰ ਹਨ ਬੀਬੀਆਂ ਵਿੱਚ ਇਕ ਹਜ਼ਾਰ ਰੁਪਏ ਦੀ ਸਰਕਾਰ ਵੱਲੋਂ ਦਿੱਤੀ ਗਾਰੰਟੀ ਪੂਰੀ ਨਾ ਕਰਨ ਕਰਕੇ ਭਾਰੀ ਰੋਸ਼ ਹੈ ਆਮ ਆਦਮੀ ਪਾਰਟੀ ਵੱਲੋਂ ਫੈਲਾਈ ਗ‌ਈ ਅਰਾਜਕਤਾ ਕਾਰਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜ਼ਮਾਨਤ ਜਬਤ ਹੋਣੀ ਲਾਜ਼ਮੀ ਹੈ ਸਮੂਹ ਲੀਡਰਸ਼ਿਪ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਰਕਾਰ ਨੂੰ ਜੜੋਂ ਉਖਾੜਨ ਲ‌ਈ ਅਤੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦਾ ਪੰਜਾਬ ਵਿੱਚ ਮੁੱਢ ਬੰਨਣ ਲ‌‌ਈ ਆਪਣਾ ਇਕ ਇਕ ਵੋਟ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਪਾਉਣ ਲ‌‌ਈ ਪਿੰਡ ਠੇਠਰਕੇ ਦੇ ਸੂਝਵਾਨ ਵੋਟਰਾਂ ਨੂੰ ਪ੍ਰੇਰਿਤ ਕੀਤਾ ਇਸ ਮੌਕੇ ਤੇ ਮਿਲਕਫ਼ੈਡ ਪੰਜਾਬ ਦੇ ਵਾਈਸ ਚੇਅਰਮੈਨ ਜਸਵੰਤ ਸਿੰਘ ਜੱਸ ਠੇਠਰਕੇ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਬੀਬੀਆਂ,ਭੈਣਾ ਹਾਜ਼ਰ ਸਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।