ਖੇਡਾਂ ਵਤਨ ਪੰਜਾਬ ਦੀਆਂ ਦੇ ਪਟਿਆਲਾ ਵਿਖੇ ਸੂਬਾ ਪੱਧਰੀ ਮੁਕਾਬਲੇ ਸ਼ੁਰੂ

ਖੇਡਾਂ

ਪਟਿਆਲਾ, 4 ਨਵੰਬਰ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸਭਿਆਚਾਰ ਵਿਕਸਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਗਈਆਂ ’ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਦੇ ਪਟਿਆਲਾ ਵਿਖੇ ਸੂਬਾ ਪੱਧਰੀ ਮੁਕਾਬਲੇ ਸ਼ੁਰੂ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਹ ਮੁਕਾਬਲੇ 9 ਨਵੰਬਰ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਚਾਰ ਖੇਡਾਂ ਕਬੱਡੀ (ਸਰਕਲ ਸਟਾਈਲ) ਤੇ ਆਰਚਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅਤੇ ਖੋਹ-ਖੋਹ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ ਅਤੇ ਜਿਮਨਾਸਟਿਕ ਦੇ ਮੁਕਾਬਲੇ 7 ਨਵੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ ਦੱਸਿਆ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਪੰਜਾਬ ਦੇ ਸਾਰੇ ਜਿੱਲ੍ਹਿਆ ਵਿੱਚੋਂ ਤਕਰੀਬਨ 3500 ਖਿਡਾਰੀ ਅਤੇ ਖਿਡਾਰਨਾਂ ਪਟਿਆਲਾ ਵਿਖੇ ਪਹੁੰਚੇ ਹਨ।
ਉਨ੍ਹਾਂ ਅੱਜ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੋਹ-ਖੋਹ ਅੰਡਰ-17 (ਲੜਕੇ) ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਟੀਮ ਨੇ ਮਲੇਰਕੋਟਲਾ ਦੀ ਟੀਮ ਨੂੰ 09 ਅੰਕਾਂ, ਹੁਸ਼ਿਆਰਪੁਰ ਨੇ ਫ਼ਰੀਦਕੋਟ ਨੂੰ 05 ਅੰਕਾਂ, ਬਠਿੰਡਾ ਨੇ ਮਾਨਸਾ ਨੂੰ 02 ਅੰਕਾਂ, ਪਟਿਆਲਾ ਨੇ ਫ਼ਿਰੋਜਪੁਰ ਨੂੰ 10 ਅੰਕਾਂ, ਸੰਗਰੂਰ ਨੇ ਰੂਪਨਗਰ ਨੂੰ 07 ਅੰਕਾਂ, ਮੋਗਾ ਨੇ ਫ਼ਰੀਦਕੋਟ ਨੂੰ 11 ਅੰਕਾਂ ਨਾਲ ਅਤੇ ਜਲੰਧਰ ਨੇ ਤਰਨਤਾਰਨ ਦੀ ਟੀਮ ਨੂੰ 07 ਅੰਕਾਂ ਦੇ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ।
  ਇਸੇ ਤਰ੍ਹਾਂ ਅੰਡਰ-17 (ਲੜਕੀਆਂ) ਦੇ ਮੁਕਾਬਲਿਆਂ ਵਿੱਚ ਫ਼ਰੀਦਕੋਟ ਨੇ ਤਰਨਤਾਰਨ ਨੂੰ 04 ਅੰਕਾਂ, ਰੂਪਨਗਰ ਨੇ ਮਾਨਸਾ ਨੂੰ 07 ਅੰਕਾਂ, ਹੁਸ਼ਿਆਰਪੁਰ ਨੇ ਕਪੂਰਥਲਾ ਨੂੰ 04 ਅੰਕਾਂ ਅਤੇ ਪਟਿਆਲਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ 11 ਅੰਕਾਂ ਦੇ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ।
ਕਬੱਡੀ (ਸਰਕਲ ਸਟਾਈਲ) ਲੜਕੇ ਅੰਡਰ-14 ਉਮਰ ਵਰਗ ਵਿੱਚ ਪਟਿਆਲਾ ਦੀ ਟੀਮ ਨੇ ਹੁਸ਼ਿਆਰਪੁਰ ਦੀ ਟੀਮ ਨੂੰ 17-13 ਅੰਕਾਂ, ਬਰਨਾਲਾ ਨੇ ਫ਼ਿਰੋਜਪੁਰ ਨੂੰ 17-15 ਅੰਕਾਂ, ਸੰਗਰੂਰ ਨੇ ਕਪੂਰਥਲਾ ਨੂੰ 29-14 ਅੰਕਾਂ ਦੇ ਫ਼ਰਕ ਨਾਲ ਹਰਾ ਕਿ ਜਿੱਤ ਪ੍ਰਾਪਤ ਕੀਤੀ, ਇਸੇ ਤਰ੍ਹਾਂ ਲੜਕੀਆਂ ਵਿੱਚ ਲੁਧਿਆਣਾ ਦੀ ਟੀਮ ਨੇ ਜਲੰਧਰ ਨੂੰ 23-20 ਅੰਕਾਂ ਅਤੇ ਅੰਮ੍ਰਿਤਸਰ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ  ਨੂੰ 24-17 ਦੇ ਅੰਕਾਂ ਨਾਲ ਹਰਾ ਕਿ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਅੰਡਰ-17 ਲੜਕੇ ਵਿੱਚ ਮਾਨਸਾ ਨੇ ਮੋਹਾਲੀ ਨੂੰ 17-16 ਅੰਕਾਂ, ਨਵਾਂ ਸ਼ਹਿਰ ਨੇ ਪਟਿਆਲਾ ਨੂੰ 17-16 ਅਤੇ ਮਲੇਰਕੋਟਲਾ ਨੇ ਤਰਨਤਾਰਨ ਨੂੰ 29-19 ਅੰਕਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਿਹੇ, ਇਸੇ ਤਰ੍ਹਾਂ ਲੜਕੀਆਂ ਵਿੱਚ ਫ਼ਾਜ਼ਿਲਕਾ ਨੇ ਰੋਪੜ ਨੂੰ 24-16 ਅੰਕਾਂ, ਬਰਨਾਲਾ ਨੇ ਮਲੇਰਕੋਟਲਾ ਨੂੰ 04-02, ਤਰਨਤਾਰਨ ਨੇ ਮੁਕਤਸਰ ਨੂੰ 21-16 ਨਾਲ ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ।

diwali-banner1

Published on: ਨਵੰਬਰ 4, 2024 4:51 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।