ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਧੁੰਏ ਅਤੇ ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਮਵਾਰ (ਅੱਜ) ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਬਦਲਾਅ ਅਗਲੇ ਸਾਲ 28 ਫਰਵਰੀ ਤੱਕ ਜਾਰੀ ਰਹਿਣਗੇ।
ਇਨ੍ਹਾਂ ਹੁਕਮਾਂ ਅਨੁਸਾਰ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਹੋਵੇਗਾ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਹੋਵੇਗਾ।
Published on: ਨਵੰਬਰ 4, 2024 7:15 ਪੂਃ ਦੁਃ