ਨਵੀਂ ਦਿੱਲੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ :
ਉਤਰਾਖੰਡ ਵਿੱਚ ਵਾਪਰੇ ਇਕ ਭਿਆਨਕ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ। ਉਤਰਾਖੰਡ ਦੇ ਅਲਮੋੜਾ ਵਿੱਚ ਇਕ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਬੱਸ ਵਿੱਚ 40 ਯਾਤਰੀ ਸਵਾਰ ਸਨ। ਇਹ ਹਾਦਸਾ ਗੜਵਾਲ-ਰਾਮਨਗਰ ਰੂਟ ਉਤੇ ਵਾਪਰਿਆ। ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋਣ ਦਾ ਖਾਦਸਾ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਐਸਡੀਆਰਐਫ ਬਚਾਓ ਕੰਮ ਵਿੱਚ ਲੱਗੀ ਹੋਈ ਹੈ।
ਜਾਣਕਾਰੀ ਮੁਤਾਬਕ ਅੱਜ ਸੋਮਵਾਰ ਸਵੇਰੇ ਗੈਰੀਖਾਲ ਤੋਂ ਇਕ ਬੱਸ ਰਾਮਨਗਰ ਜਾ ਰਹੀ ਸੀ। ਸਲਟ ਦੇ ਕੂਪੀ ਦੇ ਨੇੜੇ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ। ਬੱਸ ਖੱਡ ਵਿੱਚ ਡਿੱਗ ਗਈ।