ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :
ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸੋਮਵਾਰ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਣਾ ਹੈ।
ਪਟੀਸ਼ਨ ‘ਚ ਉਸ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਆਪਣੀ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹੈ।
ਜਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹਨ। ਪਿਛਲੇ ਸਾਲ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੇਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਰਹਿਮ ਦੀ ਅਪੀਲ ‘ਤੇ ਵਿਚਾਰ ਕਰਨ ਦਾ ਕੰਮ ਕੇਂਦਰ ਸਰਕਾਰ ਦੇ ਅਧਿਕਾਰੀ ‘ਤੇ ਛੱਡ ਦਿੱਤਾ ਸੀ। ਉਸ ਨੇ ਆਪਣੀ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਸਮਰੱਥ ਅਧਿਕਾਰੀ ਨੂੰ ਰਹਿਮ ਦੀ ਅਪੀਲ ‘ਤੇ ਜ਼ਰੂਰੀ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਗਏ ਸਨ। ਪਰ ਅਜੇ ਤੱਕ ਇਸ ‘ਤੇ ਅਮਲ ਨਹੀਂ ਕੀਤਾ ਗਿਆ ਹੈ।