ਨਸ਼ਾ ਤਸਕਰਾਂ ਨੂੰ ਛੱਡਣ ਦੇ ਮਾਮਲੇ ‘ਚ STF ਦਾ ਸਬ-ਇੰਸਪੈਕਟਰ ਗ੍ਰਿਫਤਾਰ

ਪੰਜਾਬ

ਲੁਧਿਆਣਾ, 4 ਨਵੰਬਰ, ਦੇਸ਼ ਕਲਿਕ ਬਿਊਰੋ :
ਅੱਜ ਲੁਧਿਆਣਾ ਵਿੱਚ ਐਸਟੀਐਫ ਦੇ ਇੱਕ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਸ ਨੇ ਇਸ ਮਾਮਲੇ ‘ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਐਸਟੀਐਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਉਧਰ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੱਤਰਕਾਰਾਂ ਸਾਹਮਣੇ ਡੀਐਸਪੀ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਛੱਡਿਆ ਹੈ, ਮੈਂ ਨਹੀਂ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।