ਕਾਂਗਰਸ ਨੂੰ ਲੱਗਿਆ ਝਟਕਾ ‘ਆਪ’ ’ਚ ਸ਼ਾਮਲ ਹੋਏ ਕਈ ਕਾਂਗਰਸੀ ਪਰਿਵਾਰ

ਪੰਜਾਬ

ਗਿੱਦੜਬਾਹਾ, 5 ਨਵੰਬਰ 2024, ਦੇਸ਼ ਕਲਿੱਕ ਬਿਓਰੋ :

ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਮਧੀਰ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਪਿੰਡ ਮਧੀਰ ਦੇ ਜੀਤਪਾਲ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਚਰਨਜੀਤ ਸਿੰਘ, ਕਰਮ ਰਾਮ, ਬਲਵੀਰ ਰਾਮ, ਕਾਲਾ ਰਾਮ, ਦਰਸ਼ਨ ਸਿੰਘ, ਬਲਦੇਵ ਸਿੰਘ, ਕਾਕਾ ਸਿੰਘ, ਕਾਲੀ ਸਿੰਘ, ਦੇਵੀ ਰਾਮ, ਵੀਰਾ ਸਿੰਘ, ਕਰਮਜੀਤ ਸਿੰਘ, ਧਰਮ ਚੰਦ, ਬੂਟਾ ਸਿੰਘ, ਸੁਖਦੇਵ ਸਿੰਘ, ਸਵਰਨ ਰਾਮ, ਮੰਦਰ ਸਿੰਘ, ਸੁਖਪਾਲ ਸਿੰਘ, ਹਰਭਜਨ ਰਾਮ, ਛਿੰਟੀ ਰਾਮ, ਮੰਦਰ ਸਿੰਘ, ਜਸਵਿੰਦਰ ਸਿੰਘ, ਬਾਲੋ , ਚਰਨਜੀਤ ਕੌਰ, ਗੋਲੋ ਕੌਰ ਅਤੇ ਅਮਰਜੀਤ ਕੌਰ ਆਪਣੇ ਪਰਿਵਾਰ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਪੂਰਾ ਭਰੋਸਾ ਦਿੱਤਾ। ਇਸ ਮੌਕੇ ਡਿੰਪੀ ਢਿੱਲੋਂ ਨੇ ਚੋਣ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਤੇ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਸਹੂਲਤਾਂ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਸਤਿਕਾਰ ਇਸ ਗੱਲ ਦਾ ਸਬੂਤ ਹੈ ਕਿ ਇਸ ਵਾਰ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ ਅਤੇ ਹਲਕਾ ਗਿੱਦੜਬਾਹਾ ਨੂੰ ਵਿਕਾਸ ਤੇ ਖ਼ੁਸ਼ਹਾਲੀ ਪੱਖੋਂ ਨੰਬਰ ਇੱਕ ਦਾ ਹਲਕਾ ਬਣਾਵਾਂਗੇ। ਇਸ ਮੌਕੇ ਨਵੀਂ ਮਧੀਰ, ਦਾਰਾ ਸਿੰਘ, ਖ਼ੁਸ਼ ਕਰਨ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਰਾਜਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।