ਬਠਿੰਡਾ, 5 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਨੇਡਾ ਵਿੱਚ ਮੰਦਰ ਉਤੇ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਜੋ ਕੁਝ ਬੀਤੇ ਦਿਨੀਂ ਕੈਨੇਡਾ ਵਿੱਚ ਵਾਪਰਿਆ ਹੈ ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕੈਨੇਡਾ ਨਾਲ ਜੁੜੇ ਹੋਏ ਹਨ, ਕੈਨੇਡਾ ਨੂੰ ਆਪਣਾ ਦੂਜਾ ਘਰ ਮੰਨਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਨਹੀਂ ਚਾਹੁੰਦਾ ਕਿ ਕੋਈ ਅਜਿਹੀ ਹਿੰਸਾ ਹੋਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਕੈਨੇਡਾ ਸਰਕਾਰ ਨਾਲ ਗੱਲ ਕਰੇ, ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀ ਘਟਨਾ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬੀ ਸਰਬਦ ਦਾ ਭਲਾ ਮੰਨਣ ਵਾਲੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜਿੱਥੇ ਵੀ ਜਾਂਦੇ ਹਾਂ ਮਿਹਨਤ ਕਰਦੇ ਹਾਂ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਖਾਲਿਸਤਾਨੀ ਪੱਖੀਆਂ ਵੱਲੋਂ ਕੈਨੇਡਾ ਵਿੱਚ ਇਕ ਮੰਦਰ ਉਤੇ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਘਟਨਾ ਦੀ ਵੱਡੀ ਪੱਧਰ ਉਤੇ ਨਿੰਦਿਆ ਕੀਤੀ ਜਾ ਰਹੀ ਹੈ।