ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈਕੇ ਕਿਸਾਨਾਂ ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰਹੀ ਬੇਨਤੀਜਾ

ਰਾਸ਼ਟਰੀ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਫਰਵਰੀ ਮਹੀਨੇ ਤੋਂ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਸੋਮਵਾਰ 4 ਨਵੰਬਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨ ਅੰਦੋਲਨ ਦੇ ਪ੍ਰਮੁੱਖ ਚਿਹਰੇ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।
ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਆਪਣੀਆਂ 12 ਮੰਗਾਂ ਪੇਸ਼ ਕੀਤੀਆਂ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਮੀਟਿੰਗ ਵਿੱਚ ਜਸਟਿਸ ਨਵਾਬ ਸਿੰਘ ਤੋਂ ਇਲਾਵਾ ਸਾਬਕਾ ਆਈ.ਪੀ.ਐਸ ਅਧਿਕਾਰੀ ਪੀ.ਐਸ.ਸੰਧੂ, ਗੁਰੂ ਨਾਨਕ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰੋਫੈਸਰ ਦੇਵੇਂਦਰ ਸ਼ਰਮਾ, ਖੇਤੀਬਾੜੀ ਅਤੇ ਆਰਥਿਕ ਮਾਹਿਰ ਰਣਜੀਤ ਸਿੰਘ, ਡਾ: ਸੁਖਪਾਲ ਸਿੰਘ, ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬੀ.ਆਰ.ਕੰਬੋਜ, ਹਰਿਆਣਾ ਅਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਸ਼ਾਮਲ ਹੋਏ।

diwali-banner1

Latest News

Latest News

Leave a Reply

Your email address will not be published. Required fields are marked *