ਹਲਕਾ ਡੇਰਾ ਬਾਬਾ ਨਾਨਕ ਦੇ ਕਈ ਪਰਿਵਾਰ ਹੋਏ ਆਪ ‘ਚ ਸ਼ਾਮਲ

ਪੰਜਾਬ

ਉਮੀਦਵਾਰ ਗੁਰਦੀਪ ਰੰਧਾਵਾ ਅਤੇ ਕੈਬਨਿਟ ਮੰਤਰੀ ਧਾਲੀਵਾਲ ਨੇ ਪਾਰਟੀ ‘ਚ ਕੀਤਾ ਸਵਾਗਤ

ਡੇਰਾ ਬਾਬਾ ਨਾਨਕ, 5 ਨਵੰਬਰ 2024, ਦੇਸ਼ ਕਲਿੱਕ ਬਿਓਰੋ :

ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਾਲੇਚੱਕ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਭਰਵੀਂ ਮੀਟਿੰਗ ਹੋਈ। ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਆਪ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਮੂਲੀਅਤ ਕੀਤੀ ਅਤੇ ਇਕੱਤਰ ਹੋਏ ਲੋਕਾਂ ਨੂੰ ਜ਼ਿਮਨੀ ਚੋਣਾਂ ਨੂੰ ਲੈ ਕੇ ਸੰਬੋਧਨ ਕੀਤਾ ਗਿਆ। ਇਸ ਦੌਰਾਨ ਹਲਕਾ ਡੇਰਾ ਬਾਬਾ ਨਾਨਕ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਹਨਾਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਗੁਰਦੀਪ ਸਿੰਘ ਰੰਧਾਵਾ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਵਿਚ ਸਵਾਗਤ ਕੀਤਾ।

ਮੰਤਰੀ ਕੁਲਦੀਪ ਧਾਲੀਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੀ ਹਵਾ ਚੱਲ ਰਹੀ ਹੈ ਤੇ ਲੋਕ ਧੜਾ-ਧੜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਕੈਬਨਿਟ ਮੰਤਰੀ ਧਾਲੀਵਾਲ ਨੇ ਇਕੱਤਰ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ 20 ਨਵੰਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਵੱਡੀ ਲੀਡ ਨਾਲ ਜਤਾਓ ਤਾਂ ਜੋ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਪਿੰਡਾਂ ਸ਼ਹਿਰਾਂ ਦਾ ਵਿਕਾਸ ਹੋ ਸਕੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਇਸ ਮੌਕੇ ਸਰਪੰਚ ਹਰਭਜਨ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ ਪਿੰਡ ਵਿੱਚੋਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ । ਇਸ ਮੌਕੇ ਸੁਬੇਗ ਸਿੰਘ ਜੀਓ, ਸਾਬਕਾ ਚੇਅਰਮੈਨ ਓਮ ਪ੍ਰਕਾਸ਼ ਕਲਾਨੌਰ, ਹਰਬੰਸ ਸਿੰਘ ਜੀਓ, ਬਲਵੰਤ ਸਿੰਘ ਸੁਵਾਮੀ,ਪ੍ਰਕਾਸ਼ ਮਸੀਹ,ਬਿੰਦਰ, ਮਸੀਹ,ਬੁੱਧ ਸਿੰਘ,ਸੁਖਵਿੰਦਰ ਸਿੰਘ,ਦਿਲਬਾਗ ਸਿੰਘ,ਜਗਦੀਸ਼, ਅਜੀਤ ਸਿੰਘ,ਦਲਬੀਰ ਸਿੰਘ ਭਲਵਾਨ ਜੋਗਿੰਦਰ ਸਿੰਘ ਭਲਵਾਨ,ਜਸਵੀਰ ਸਿੰਘ ਭਲਵਾਨ,ਰਾਮ ਲਾਲ ਮੈਂਬਰ ਪੰਚਾਇਤ,ਮੰਗਲ ਸਿੰਘ,ਸੁਖਵਿੰਦਰ ਸਿੰਘ,ਸਤਨਾਮ ਸਿੰਘ ਮਨਜੀਤ ਸਿੰਘ,ਚਰਨਜੀਤ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।