ਅਮਰੀਕਾ ‘ਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ, ਡੋਨਾਲਡ ਟਰੰਪ ਤੇ ਕਮਲਾ ਹੈਰਿਸ ਵਿਚਾਲੇ ਮੁਕਾਬਲਾ

ਕੌਮਾਂਤਰੀ

ਵਾਸਿੰਗਟਨ, 5 ਨਵੰਬਰ, ਦੇਸ਼ ਕਲਿਕ ਬਿਊਰੋ :
ਅਮਰੀਕਾ ਵਿੱਚ ਅੱਜ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਣੀ ਹੈ। ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰੀ ਦੇਸ਼ ਆਪਣੇ 47ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਕਰੇਗਾ। ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚਾਲੇ ਸਿੱਧਾ ਮੁਕਾਬਲਾ ਹੈ।
ਕਮਲਾ ਹੈਰਿਸ ਇਸ ਸਮੇਂ ਅਮਰੀਕਾ ਦੇ ਉਪ ਰਾਸ਼ਟਰਪਤੀ ਹਨ, ਜਦਕਿ ਡੋਨਾਲਡ ਟਰੰਪ 2017 ਤੋਂ 2021 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ ਹਨ। ਇਸ ਸਾਲ ਹੋਣ ਜਾ ਰਹੀਆਂ ਚੋਣਾਂ ‘ਚ ਹੁਣ ਤੱਕ ਕਰੀਬ 7.5 ਕਰੋੜ ਯਾਨੀ 37 ਫੀਸਦੀ ਵੋਟਰ ਪੋਸਟਲ ਵੋਟਿੰਗ ਰਾਹੀਂ ਵੋਟ ਪਾ ਚੁੱਕੇ ਹਨ। ਅੱਜ ਹੋਣ ਵਾਲੀ ਵੋਟਿੰਗ ਵਿੱਚ ਲਗਭਗ 60% ਵੋਟਰ ਹਿੱਸਾ ਲੈ ਸਕਦੇ ਹਨ।

Latest News

Latest News

Leave a Reply

Your email address will not be published. Required fields are marked *