ਪਿੰਡ ਅਬਦਾਲ ਅਤੇ ਰਾਏਚੱਕ ਦੇ ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ

Punjab

ਡੇਰਾ ਬਾਬਾ ਨਾਨਕ, 5 ਨਵੰਬਰ, ਦੇਸ਼ ਕਲਿੱਕ ਬਿਓਰੋ :
ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਬਦਾਲ ਅਤੇ ਰਾਏ ਚੱਕ ਵਿੱਚ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਇਹਨਾਂ ਪਿੰਡਾਂ ਦੇ ਸੂਝਵਾਨ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੀਆਂ ਪੰਜਾਬ ਪ੍ਰਤੀ ਨੀਤੀਆਂ ਤੋਂ ਤੰਗ ਆ ਕਿ ਆਪ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ, ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ
ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਚੈਂਚਲ ਸਿੰਘ, ਜਗਰੂਪ ਸਿੰਘ, ਅਰਸ਼ਦੀਪ ਸਿੰਘ, ਜਸਪ੍ਰੀਤ ਸਿੰਘ,ਬਾਰਾ, ਅਮਰਜੀਤ ਸਿੰਘ, ਕੁਲਦੀਪ ਸਿੰਘ,ਕਾਲਾ, ਦਵਿੰਦਰ ਸਿੰਘ, ਰਣਯੋਧ ਸਿੰਘ,ਧੰਨਾ, ਮੱਖਣ, ਰਣਜੀਤ ਕੌਰ, ਅਰਸ਼ਦੀਪ ਕੌਰ, ਨਵਦੀਪ ਕੌਰ, ਕੁਲਵਿੰਦਰ ਕੌਰ, ਸਰਬਜੀਤ ਕੌਰ,ਬੇਬੀ, ਸਿਮਰਜੀਤ ਕੌਰ, ਗੁਰਮੀਤ ਕੌਰ, ਦਲਜਿੰਦਰ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ ਆਦਿ ਸ਼ਾਮਲ ਸਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਸਭਨਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਨਿਘਾ ਸਵਾਗਤ ਕੀਤਾ ਇਸ ਦੇ ਨਾਲ ਹੀ ਹਲਕੇ ਦੇ ਪਿੰਡ ਰਾਏ ਚੱਕ ਤੋਂ ਅਮਨਦੀਪ ਜੈਂਤੀਪੁਰ, ਜਗੀਰ ਸਿੰਘ ਖੋਖਰ ਕੌਸਲਰ ਬਟਾਲਾ ਅਤੇ ਬਿਸ਼ਪ ਜੋਗਿੰਦਰ ਪਾਲ ਬਟਾਲਾ ਦੇ ਯਤਨਾਂ ਸਦਕਾ ਪਿੰਡ ਰਾਏ ਚੱਕ ਤੋਂ ਆਰਿਫ ਚੌਹਾਨ ਜੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗ‌ਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਆਰਿਫ਼ ਚੌਹਾਨ ਦਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਿੱਘਾ ਸਵਾਗਤ ਕੀਤਾ ਅਤੇ ਸਭਨਾਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।