ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੰਬਰਦਾਰ, ਸਰਪੰਚ ਸਹਿਯੋਗ ਦੇਣ-ਡੀ.ਸੀ

ਪੰਜਾਬ

ਫਰੀਦਕੋਟ 6 ਨਵੰਬਰ, ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ  ਹੁਕਮ ਜਾਰੀ ਕਰਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੰਬਰਦਾਰਾਂ, ਸਰਪੰਚਾਂ ਨੂੰ ਪਿੰਡਾਂ ਲਈ ਨਿਯੁਕਤ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਨੂੰ ਪੂਰਨ ਸਹਿਯੋਗ ਦੇਣ ਲਈ ਕਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਉਣੀ-2024 ਸੀਜਨ ਚਲ ਰਿਹਾ ਹੈ, ਜਿਸ ਵਿੱਚ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਰਹੀ ਹੈ। ਝੋਨੇ ਦੀ ਫਸਲ ਦੀ ਕਟਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂਹੰਦ ਨੂੰ ਨਾ ਸਾੜਨ ਲਈ ਕਈ ਅਹਿਮ ਕਦਮ ਚੁੱਕੇ ਹਨ ਤਾਂ ਜੋ ਵਾਤਾਵਰਣ ਪ੍ਰਦੂਸ਼ਿਤ ਨਾ ਹੋਵੇ। ਪੰਜਾਬ ਸਰਕਾਰ ਦੇ ਨਾਲ ਨਾਲ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਸਰਪੰਚ ਸਾਹਿਬਾਨ, ਪੰਚ ਸਾਹਿਬਾਨ ਅਤੇ ਨੰਬਰਦਾਰ ਸਾਹਿਬਾਨ ਦਾ ਵੀ ਫਰਜ ਬਣਦਾ ਹੈ ਕਿ ਉਹ ਲੋਕਾਂ ਨੂੰ ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਉਹ ਆਪ ਵੀ ਆਪਣੇ ਖੇਤਾਂ ਵਿੱਚ ਪਰਾਲੀ ਵਗੈਰਾ ਨੂੰ ਅੱਗ ਨਾ ਲਗਾ ਕੇ ਲੋਕਾਂ ਲਈ ਮਿਸਾਲ ਪੈਦਾ ਕਰਨ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਪਿੰਡਾਂ ਦੇ ਸਰਪੰਚ ਨੰਬਰਦਾਰ ਅਤੇ ਪੰਚਾਇਤ ਮੈਂਬਰ ਆਮ ਲੋਕਾਂ ਵੱਲੋਂ ਚੁਣੇ ਗਏ ਸਰਕਾਰ ਦੇ ਨੁਮਾਇੰਦੇ ਹੁੰਦੇ ਹਨ, ਜੋ ਕਿ ਸਰਕਾਰ ਦੀ ਨੁਮਾਇੰਦਗੀ ਕਰਦੇ ਹਨ। ਪ੍ਰੰਤੂ ਇਹ ਦੇਖਣ ਵਿੱਚ ਆਇਆ ਹੈ ਕਿ ਇਹਨਾਂ ਵੱਲੋਂ ਆਪਣੀ ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਇਹ ਪ੍ਰਥਾ ਠੀਕ ਨਹੀਂ ਹੈ। ਬਤੌਰ ਸਰਕਾਰੀ ਨੁਮਾਇੰਦੇ ਸਰਪੰਚ ਅਤੇ ਪੰਚ ਸਾਹਿਬਾਨ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਅੱਗ ਨਾ ਲਗਾਉਣ ਬਲਕਿ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪੰਚਾਇਤੀ ਏਰੀਏ ਵਿੱਚ ਲੋਕਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ। ਪਿੰਡਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਮੌਨੀਟਰਿੰਗ ਲਈ ਜਾਣ ਵਾਲੇ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਲੋੜੀਂਦਾ ਸਹਿਯੋਗ ਦੇਣ।

ਉਨ੍ਹਾਂ ਜਿਲ੍ਹੇ ਦੇ ਸਮੂਹ ਸਰਪੰਚ ਸਾਹਿਬਾਨ, ਪੰਚ ਸਾਹਿਬਾਨ ਅਤੇ ਨੰਬਰਦਾਰ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਸਰਕਾਰ ਦੇ ਨੁਮਾਇੰਦਿਆਂ ਦਾ ਫਰਜ਼ ਨਿਭਾਉਂਦੇ ਹੋਏ ਆਪਣੀ ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਆਪਣੇ ਪਿੰਡ ਦੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਲੋਕਾਂ ਲਈ ਰੋਲ ਮਾਡਲ ਬਣਨ।

diwali-banner1

Latest News

Latest News

Leave a Reply

Your email address will not be published. Required fields are marked *