ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਦੀ ਮੀਟਿੰਗ
ਅੰਮ੍ਰਿਤਸਰ, 6 ਨਵੰਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਹੈ, ਜਿਸ ਵਿੱਚ ਸੁਖਬੀਰ ਬਾਦਲ ਦੇ ‘ਤਨਖਾਈਏ’ ਮਾਮਲੇ ਬਾਰੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਉਸ ਨੂੰ ਦਿੱਤੀ ਜਾਣ ਵਾਲੀ ਸੰਭਾਵੀ ਧਾਰਮਿਕ ਸਜ਼ਾ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਵਿਚਾਰ ਚਰਚਾ ਵਿੱਚ ਕੁੱਲ 18 ਸਿੱਖ ਵਿਦਵਾਨ ਅਤੇ ਬੁੱਧੀਜੀਵੀ ਹਿੱਸਾ ਲੈਣਗੇ।
ਇਨ੍ਹਾਂ ਮੈਂਬਰਾਂ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀਸੀ ਜਸਪਾਲ ਸਿੰਘ, ਇੰਦਰਜੀਤ ਸਿੰਘ ਗੋਗੋਆਣੀ, ਅਮਰਜੀਤ ਸਿੰਘ, ਹਰਸਿਮਰਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ ਹਮੀਰ ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੁਝ ਸੀਨੀਅਰ ਪੱਤਰਕਾਰਾਂ ਨੂੰ ਵੀ ਸੱਦਿਆ ਗਿਆ ਹੈ।

diwali-banner1

Latest News

Latest News

Leave a Reply

Your email address will not be published. Required fields are marked *