ਅਦਾਲਤ ਨੇ ਦੋ ਗੁਰੂ ਘਰਾਂ ‘ਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਨੂੰ ਸੁਣਾਈ ਸਜ਼ਾ

ਪੰਜਾਬ

ਖੰਨਾ , 6 ਨਵੰਬਰ, ਦੇਸ਼ ਕਲਿਕ ਬਿਊਰੋ :
ਫਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣਮਾਜਰਾ ਅਤੇ ਜੱਲਾ ਪਿੰਡਾਂ ਦੇ ਗੁਰਦੁਆਰਿਆਂ ਵਿੱਚ 12 ਅਕਤੂਬਰ 2020 ਨੂੰ ਵਾਪਰੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਨੂੰ ਸਥਾਨਕ ਅਦਾਲਤ ਨੇ ਸਜ਼ਾ ਸੁਣਾਈ ਹੈ। ਦੋਸ਼ੀ ਸਹਿਜਵੀਰ ਸਿੰਘ ਵਾਸੀ ਪਿੰਡ ਬੀੜਵਾਲ, ਤਹਿਸੀਲ ਨਾਭਾ, ਪਟਿਆਲਾ ਨੂੰ 5 ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸਖ਼ਤ ਸੁਰੱਖਿਆ ਵਿਚਕਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪਹਿਲੇ ਦਿਨ ਤੋਂ ਹੀ ਇਸ ਕੇਸ ਦੀ ਪੈਰਵੀ ਕਰ ਰਹੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਅਦਾਲਤ ਨੇ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਹੈ। ਇਨ੍ਹਾਂ ਘਟਨਾਵਾਂ ਵਿੱਚ ਥਾਣਾ ਸਰਹਿੰਦ ਵਿੱਚ ਪੁਲੀਸ ਨੇ ਦੋ ਵੱਖ-ਵੱਖ ਕੇਸ ਦਰਜ ਕੀਤੇ ਸਨ। ਆਈਪੀਸੀ ਦੀ ਧਾਰਾ 295ਏ, 504 ਤੋਂ ਇਲਾਵਾ ਯੂ.ਏ.ਪੀ.ਏ. ਵੀ ਲਗਾਇਆ ਗਿਆ ਸੀ ਪਰ ਅਦਾਲਤ ਨੇ ਧਾਰਾ 295ਏ ਤਹਿਤ ਦੋਸ਼ੀ ਠਹਿਰਾਏ ਗਏ ਸਹਿਜਵੀਰ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ 3 ਸਾਲ ਦੀ ਸਜ਼ਾ ਸੁਣਾਈ ਹੈ।
ਇਸ ਦੇ ਨਾਲ ਹੀ ਆਈਪੀਸੀ ਦੀ ਧਾਰਾ 504 ਤਹਿਤ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। 5-5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਐਡਵੋਕੇਟ ਧਾਰਨੀ ਨੇ ਕਿਹਾ ਕਿ ਜੱਜ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਦੋਵੇਂ ਸਜ਼ਾਵਾਂ ਅਲੱਗ-ਅਲੱਗ ਚੱਲਣਗੀਆਂ। ਕੁੱਲ 5 ਸਾਲ ਦੀ ਸਜ਼ਾ ਕੱਟਣੀ ਪਵੇਗੀ।05:23 PM

Latest News

Latest News

Leave a Reply

Your email address will not be published. Required fields are marked *