ਸੋਰਠਿ ਮਹਲਾ ੯ ॥
ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
ਬੁੱਧਵਾਰ, ੨੧ ਕੱਤਕ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੩੧)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ, ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ ਹੀ ਅਸਲ ਸਾਥੀ ਹੈ।੧। ਹੇ ਭਾਈ! ਕਈ ਜੁਗ ਜੂਨਾਂ ਵਿਚ ਭਟਕ ਭਟਕ ਕੇ ਤੂੰ ਥੱਕ ਗਿਆ ਸੀ ਹੁਣ ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-ਹੇ ਭਾਈ! ਪਰਮਾਤਮਾ ਨੂੰ ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?੨।੨।
English Translation:
SORAT’H, NINTH MEHL:
The mind remains in the mind. He does not meditate on the Lord, nor does he perform service at sacred shrines, and so death seizes him by the hair.
ਵਾਹਿਗੁਰੂ ਜੀ ਦਾ ਖਾਲਸਾ। ਵਾਹਿਗੁਰੂ ਜੀ ਦੀ ਫਤਿਹ।।