ਸ਼੍ਰੀਨਗਰ, 6 ਨਵੰਬਰ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਰਾਜ ਦੇ ਵਿਸ਼ੇਸ਼ ਦਰਜੇ (ਧਾਰਾ 370) ਨੂੰ ਫਿਰ ਤੋਂ ਬਹਾਲ ਕਰਨ ਦਾ ਮਤਾ ਪਾਸ ਕੀਤਾ ਹੈ। ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ। ਮਤੇ ਦੀਆਂ ਕਾਪੀਆਂ ਪਾੜ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਬੈਂਚ ‘ਤੇ ਚੜ੍ਹ ਕੇ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਇਕ ਘੰਟੇ ਤੋਂ ਵੱਧ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੁੰਦੇ ਹੀ ਇਹ ਮਤਾ ਰੱਖਿਆ। ਇਸ ‘ਚ ਕਿਹਾ ਗਿਆ ਹੈ ਕਿ ਰਾਜ ਦਾ ਵਿਸ਼ੇਸ਼ ਦਰਜਾ ਅਤੇ ਸੰਵਿਧਾਨਕ ਗਾਰੰਟੀ ਮਹੱਤਵਪੂਰਨ ਹਨ। ਇਹ ਜੰਮੂ-ਕਸ਼ਮੀਰ ਦੇ ਲੋਕਾਂ ਦੀ ਪਛਾਣ, ਸੱਭਿਆਚਾਰ ਅਤੇ ਅਧਿਕਾਰਾਂ ਦੀ ਰੱਖਿਆ ਕਰਦਾ ਹੈ। ਅਸੈਂਬਲੀ ਇਸ ਦੇ ਇਕਪਾਸੜ ਹਟਾਉਣ ‘ਤੇ ਚਿੰਤਾ ਪ੍ਰਗਟ ਕਰਦੀ ਹੈ।