ਭਾਰਤ ‘ਚ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ‘ਤੇ ਰੋਕ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿੰਦਾ

ਰਾਸ਼ਟਰੀ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :
ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਨਾ ਪਹਿਨਣ ਦੇਣ ਦੇ ਫੈਸਲੇ ਨੂੰ ਲੈ ਕੇ ਭਾਰਤ ‘ਚ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲ ਹੀ ਵਿੱਚ, ਬਿਊਰੋ ਆਫ ਸਿਵਲ ਏਵੀਏਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਾਰੇ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਕਿਰਪਾਨ ਨਹੀਂ ਪਹਿਨਣੀ ਹੋਵੇਗੀ। ਇਹ ਹੁਕਮ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ।
ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦੀ ਆਲੋਚਨਾ ਕਰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਵਿੱਚ ਪਵਿੱਤਰ ਚਿੰਨ੍ਹ ਹੈ ਅਤੇ ਇਸ ਨੂੰ ਪਹਿਨਣਾ ਧਾਰਮਿਕ ਅਧਿਕਾਰ ਹੈ। ਗਿਆਨੀ ਹਰਪ੍ਰੀਤ ਸਿੰਘ ਅਨੁਸਾਰ ਇਸ ਤੋਂ ਪਹਿਲਾਂ ਵੀ ਅਜਿਹੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੋਵੇ। ਉਨ੍ਹਾਂ ਕਿਹਾ ਕਿ ਹਵਾਬਾਜ਼ੀ ਅਥਾਰਟੀ ਵੱਲੋਂ ਸਿੱਖਾਂ ਨੂੰ ਡਿਊਟੀ ਦੌਰਾਨ ਕਿਰਪਾਨ ਨਾ ਪਹਿਨਣ ਦਾ ਦਿੱਤਾ ਗਿਆ ਹੁਕਮ ਵੀ ਗਲਤ ਹੈ।

diwali-banner1

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।