ਨਵੀਂ ਦਿੱਲੀ, 6 ਨਵੰਬਰ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਲਾਈਟ ਮੋਟਰ ਵਹੀਕਲ (LMV) ਲਾਇਸੈਂਸ ਧਾਰਕਾਂ ਨੂੰ 7,500 ਕਿਲੋਗ੍ਰਾਮ ਤੱਕ ਵਜ਼ਨ ਵਾਲੇ ਵਾਹਨ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਅਜਿਹਾ ਕੋਈ ਅੰਕੜਾ ਨਹੀਂ ਹੈ ਜੋ ਸਾਬਤ ਕਰਦਾ ਹੋਵੇ ਕਿ ਦੇਸ਼ ਵਿੱਚ ਵਧਦੇ ਸੜਕ ਹਾਦਸਿਆਂ ਲਈ ਐਲਐਮਵੀ ਡਰਾਈਵਿੰਗ ਲਾਇਸੈਂਸ ਧਾਰਕ ਜ਼ਿੰਮੇਵਾਰ ਹਨ।
ਜਸਟਿਸ ਰਿਸ਼ੀਕੇਸ਼ ਰਾਏ ਸਮੇਤ 5 ਜੱਜਾਂ ਦੇ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਹ ਮੁੱਦਾ ਐਲਐਮਵੀ ਡਰਾਈਵਿੰਗ ਲਾਇਸੈਂਸ ਰੱਖਣ ਵਾਲੇ ਡਰਾਈਵਰਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਕੇਂਦਰ ਨੂੰ ਕਾਨੂੰਨ ਵਿੱਚ ਸੋਧ ਦੀ ਪ੍ਰਕਿਰਿਆ ਨੂੰ ਜਲਦੀ ਪੂਰਾ ਕਰਨ ਲਈ ਵੀ ਕਿਹਾ ਹੈ।