ਹਾਈਕੋਰਟ ਵੱਲੋਂ ਲੋਕਲ ਬਾਡੀ ਚੋਣਾਂ ਦਾ ਨੋਟੀਫਿਕੇਸ਼ਨ 10 ਦਿਨਾਂ ‘ਚ ਜਾਰੀ ਕਰਨ ਦੀ ਹਦਾਇਤ

ਚੋਣਾਂ

ਚੰਡੀਗੜ੍ਹ: 6 ਨਵੰਬਰ, ਦੇਸ਼ ਕਲਿੱਕ ਬਿਓਰੋ

ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਦਾ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਕੋਰਟ ਨੇ ਹੁਣ ਆਪਣੇ ਹੁਕਮਾਂ ‘ਚ ਕਿਹਾ ਹੈ ਕਿ ਜੇਕਰ 10 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਣਹਾਨੀ ਦਾ ਮਾਮਲਾ ਵੀ ਦਰਜ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲਾ ਕਾਰਜਕਾਲ ਖਤਮ ਹੋ ਚੁੱਕਿਆ ਹੈ। ਪਰ ਸਰਕਾਰ ਨੇ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ। ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। 14 ਅਕਤੂਬਰ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਬਿਨਾਂ ਵਾਰਡਬੰਦੀ ਦੇ 15 ਦਿਨਾਂ ਦੇ ਅੰਦਰ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਪਰ ਇਹ ਕਾਰਵਾਈ ਮਿੱਥੇ ਸਮੇਂ ਵਿੱਚ ਨਹੀਂ ਹੋਈ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ।

diwali-banner1

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।